ਨਵੀਂ ਦਿੱਲੀ (ਭਾਸ਼ਾ)- ਭਾਰਤ ਤੇ ਯੂਕ੍ਰੇਨ ਦੇ ਵਿਦੇਸ਼ ਮੰਤਰੀਆਂ ਨੇ ਸ਼ੁੱਕਰਵਾਰ ਇੱਥੇ ਦੁਵੱਲੀ ਗੱਲਬਾਤ ਕੀਤੀ ਅਤੇ ਇਸ ਦੌਰਾਨ ਰੂਸ ਤੇ ਯੂਕ੍ਰੇਨ ਵਿਚਾਲੇ ਚੱਲ ਰਹੇ ਸੰਘਰਸ਼ ਤੇ ਇਸ ਦੇ ਵਿਆਪਕ ਪ੍ਰਭਾਵਾਂ ’ਤੇ ਚਰਚਾ ਕੀਤੀ ਗਈ। ਦੋ ਸਾਲਾਂ ਤੋਂ ਵੱਧ ਸਮੇ ਤੋਂ ਦੋਹਾਂ ਦੇਸ਼ਾਂ ਦਰਮਿਆਨ ਚੱਲ ਰਹੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਯੂਕ੍ਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਭਾਰਤ ਯਾਤਰਾ ’ਤੇ ਆਏ ਹਨ।
ਇਹ ਵੀ ਪੜ੍ਹੋ: ਸਰਬਜੋਤ ਸਿੰਘ ਢਿੱਲੋਂ 6ਵੀਂ ਵਾਰ ਬਣੇ ਆਸਟਰੇਲੀਅਨ ਸਿੱਖ ਖੇਡਾਂ ਦੇ ਪ੍ਰਧਾਨ
ਕੁਲੇਬਾ ਵੀਰਵਾਰ ਭਾਰਤ ਪੁੱਜੇ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਹੈਦਰਾਬਾਦ ਹਾਊਸ ’ਚ ਯੂਕ੍ਰੇਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ 'ਤੇ ਇੱਕ ਪੋਸਟ ’ਚ ਕਿਹਾ ਕਿ ਅੱਜ ਅੱਜ ਦੁਪਹਿਰ ਯੂਕ੍ਰੇਨ ਦੇ ਵਿਦੇਸ਼ ਮੰਤਰੀ ਨਾਲ ਖੁੱਲ੍ਹੀ ਤੇ ਵਿਆਪਕ ਗੱਲਬਾਤ ਹੋਈ।ਸਾਡੀ ਚਰਚਾ ਚੱਲ ਰਹੇ ਸੰਘਰਸ਼ ਤੇ ਇਸ ਦੇ ਵਿਆਪਕ ਪ੍ਰਭਾਵਾਂ ’ਤੇ ਕੇਂਦਰਿਤ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ 'ਰੇਨ ਟੈਕਸ' ਦੇ ਐਲਾਨ ਮਗਰੋਂ ਲੋਕਾਂ 'ਚ ਗੁੱਸਾ, ਵਧੇਗਾ ਵਿੱਤੀ ਬੋਝ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਤਾਕਤਵਰ ਔਰਤਾਂ ਬਦਲਣਗੀਆਂ ਭਾਰਤ ਦੀ ਤਕਦੀਰ : ਰਾਹੁਲ
NEXT STORY