ਸਿਡਨੀ (ਬਿਊਰੋ): ਆਸਟ੍ਰੇਲੀਆ ਦੌਰੇ 'ਤੇ ਆਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਨੂੰ ਆਪਣੇ ਹਮਰੁਤਬਾ ਪੇਨੀ ਵੋਂਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਗੱਲਬਾਤ ਤੋਂ ਬਾਅਦ ਦੋਵੇਂ ਵਿਦੇਸ਼ ਮੰਤਰੀਆਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਕਿ ਅਸੀਂ ਯੂਕ੍ਰੇਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਇਸ ਦੇ ਨਤੀਜਿਆਂ, ਕਵਾਡ 'ਚ ਪ੍ਰਗਤੀ, ਜੀ-20 ਮੁੱਦਿਆਂ, ਸਾਡੀ ਤਿਕੋਣੀ, ਆਈਏਈਏ ਅਤੇ ਜਲਵਾਯੂ ਵਿੱਤ ਟਿਕਾਊ ਵਿਕਾਸ ਟੀਚਿਆਂ ਨਾਲ ਜੁੜੇ ਕੁਝ ਮੁੱਦਿਆਂ 'ਤੇ ਚਰਚਾ ਕੀਤੀ।
ਦੋਵੇਂ ਦੇਸ਼ ਨਿਯਮਾਂ 'ਤੇ ਆਧਾਰਿਤ ਅੰਤਰਰਾਸ਼ਟਰੀ ਵਿਵਸਥਾ 'ਚ ਵਿਸ਼ਵਾਸ ਰੱਖਦੇ ਹਨ
ਜੈਸ਼ੰਕਰ ਨੇ ਕਿਹਾ ਕਿ ਸਾਡੇ ਵਿਚਾਲੇ ਗੱਲਬਾਤ ਇਸ ਤੱਥ 'ਤੇ ਆਧਾਰਿਤ ਸੀ ਕਿ ਉਦਾਰ ਲੋਕਤੰਤਰ ਹੋਣ ਦੇ ਨਾਤੇ ਅਸੀਂ ਦੋਵੇਂ ਨਿਯਮ ਆਧਾਰਿਤ ਅੰਤਰਰਾਸ਼ਟਰੀ ਵਿਵਸਥਾ 'ਚ ਵਿਸ਼ਵਾਸ ਰੱਖਦੇ ਹਾਂ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਪਾਣੀਆਂ ਵਿੱਚ ਨੈਵੀਗੇਸ਼ਨ ਦੀ ਆਜ਼ਾਦੀ ਵਿੱਚ, ਵਿਕਾਸ ਕਨੈਕਟੀਵਿਟੀ ਅਤੇ ਸਾਰਿਆਂ ਦੀ ਸੁਰੱਖਿਆ ਦੇ ਨਾਲ-ਨਾਲ ਦੇਸ਼ਾਂ ਦੀ ਪ੍ਰਭੂਸੱਤਾ ਬਣਾਉਣ ਵਿੱਚ ਵਿਸ਼ਵਾਸ ਰੱਖਦੇ ਹਾਂ।ਉੱਧਰ ਭਾਰਤ ਦੇ ਨਾਲ ਸਾਂਝੇਦਾਰੀ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਵੋਂਗ ਨੇ ਕਿਹਾ ਕਿ ਆਸਟ੍ਰੇਲੀਆ ਲਈ ਇਹ ਭਾਈਵਾਲੀ ਉਸ ਖੇਤਰ ਨੂੰ ਆਕਾਰ ਦੇਣ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਜੋ ਅਸੀਂ ਚਾਹੁੰਦੇ ਹਾਂ।ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਇੱਕ-ਦੂਜੇ ਦੇ ਦੇਸ਼ ਵਿੱਚ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਸਹਿਮਤ ਹੋਏ ਹਨ। ਅਸੀਂ ਅਗਲੇ ਸਾਲ ਭਾਰਤ ਦੇ ਤਕਨਾਲੋਜੀ ਉਦਯੋਗ ਦੇ ਕੇਂਦਰ ਬੈਂਗਲੁਰੂ ਵਿੱਚ ਇੱਕ ਕੌਂਸਲੇਟ ਜਨਰਲ ਖੋਲ੍ਹਣ ਦੀ ਉਮੀਦ ਕਰ ਰਹੇ ਹਾਂ।
ਜੈਸ਼ੰਕਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਆਸਟ੍ਰੇਲੀਆ ਦਾ ਕੀਤਾ ਧੰਨਵਾਦ
ਜੈਸ਼ੰਕਰ ਨੇ ਕਿਹਾ ਕਿ ਅਗਲੇ ਸਾਲ ਜੀ-20 ਦੇ ਚੇਅਰਮੈਨ ਵਜੋਂ ਆਸਟ੍ਰੇਲੀਆ ਦੇ ਵਿਚਾਰ ਅਤੇ ਹਿੱਤ ਬਹੁਤ ਮਹੱਤਵਪੂਰਨ ਹੋਣਗੇ। ਉਨ੍ਹਾਂ ਨੇ ਆਸਟ੍ਰੇਲੀਆ ਦੇ ਪ੍ਰਸਿੱਧ ਸਥਾਨਾਂ ਨੂੰ ਸਜਾ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਭਾਰਤ ਨਾਲ ਸ਼ਾਮਲ ਹੋਣ ਲਈ ਆਸਟ੍ਰੇਲੀਆ ਦਾ ਧੰਨਵਾਦ ਕੀਤਾ। ਜੈਸ਼ੰਕਰ ਨੇ ਕਿਹਾ ਕਿ ਦੁਵੱਲੇ ਮੁੱਦਿਆਂ 'ਤੇ ਇਹ ਦੇਖਣ ਲਈ ਚਰਚਾ ਕੀਤੀ ਗਈ ਕਿ ਕਿਵੇਂ ਭਾਰਤ ਅਤੇ ਆਸਟ੍ਰੇਲੀਆ ਇੱਕ ਬਿਹਤਰ ਖੇਤਰ ਨੂੰ ਰੂਪ ਦੇ ਸਕਦੇ ਹਨ। ਅਸੀਂ ਬਹੁਤ ਸਾਰੇ ਮੁੱਦਿਆਂ ਬਾਰੇ ਗੱਲ ਕੀਤੀ। ਵਪਾਰ, ਆਰਥਿਕਤਾ, ਸਿੱਖਿਆ, ਰੱਖਿਆ ਅਤੇ ਸੁਰੱਖਿਆ, ਸਵੱਛ ਊਰਜਾ ਅਤੇ ਕਈ ਸਮਝੌਤਿਆਂ 'ਤੇ ਅਸੀਂ ਹਸਤਾਖਰ ਕੀਤੇ। ਇਹ ਸਾਡੇ ਆਪਸੀ ਹਿੱਤ ਵਿੱਚ ਹੈ ਕਿ ਅਸੀਂ ਇੱਕ ਦੂਜੇ ਦੇ ਦੇਸ਼ ਵਿੱਚ ਆਪਣੇ ਕੂਟਨੀਤਕ ਰਿਸ਼ਤੇ ਦਾ ਵਿਸਤਾਰ ਕਰੀਏ।
ਪੜ੍ਹੋ ਇਹ ਅਹਿਮ ਖ਼ਬਰ-ਜਰਮਨੀ ਨੇ ਪਾਕਿਸਤਾਨ ਦੀ ਸ਼ੈਅ 'ਤੇ ਅਲਾਪਿਆ ਕਸ਼ਮੀਰ ਰਾਗ, ਭਾਰਤ ਤੋਂ ਮਿਲਿਆ ਕਰਾਰਾ ਜਵਾਬ
ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਸੋਮਵਾਰ ਨੂੰ "ਤਿਰੰਗਾ ਸਵਾਗਤ" ਲਈ ਕੈਨਬਰਾ ਪਹੁੰਚੇ। ਜੈਸ਼ੰਕਰ ਨੇ ਟਵੀਟ ਕੀਤਾ ਤਿਰੰਗਾ ਸਵਾਗਤ ਕਰਨ ਲਈ ਕੈਨਬਰਾ ਪਹੁੰਚਿਆ। ਆਸਟ੍ਰੇਲੀਆ ਦੇ ਪੁਰਾਣੇ ਪਾਰਲੀਮੈਂਟ ਹਾਊਸ ਨੂੰ ਸਾਡੇ ਰਾਸ਼ਟਰੀ ਰੰਗਾਂ ਵਿਚ ਦੇਖ ਕੇ ਬਹੁਤ ਵਧੀਆ ਲੱਗਾ। ਜੈਸ਼ੰਕਰ ਆਸਟ੍ਰੇਲੀਆ ਦੇ ਕੈਨਬਰਾ ਅਤੇ ਸਿਡਨੀ ਦਾ ਦੌਰਾ ਕਰਨਗੇ। ਵਿਦੇਸ਼ ਮੰਤਰੀ ਦਾ ਇਸ ਸਾਲ ਆਸਟ੍ਰੇਲੀਆ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਫਰਵਰੀ 2022 ਵਿੱਚ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਮੈਲਬੌਰਨ ਗਿਆ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ, ਤਸਵੀਰਾਂ ਸਾਂਝੀਆਂ ਕਰ ਕੀਤਾ ਯਾਦ
NEXT STORY