ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਹੈਲੀਕਾਪਟਰ ਹਾਦਸੇ 'ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਵਿਦੇਸ਼ ਮੰਤਰੀ ਹੁਸੈਨ-ਅਮੀਰ-ਅਬਦੁਲਾਹੀਅਨ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਜੈਸ਼ੰਕਰ ਨੇ ਕਿਹਾ ਕਿ ਭਾਰਤ ਇਸ ਦੁੱਖ ਦੀ ਘੜੀ ਵਿਚ ਈਰਾਨ ਦੀ ਜਨਤਾ ਨਾਲ ਖੜ੍ਹਾ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ ਹੋ ਗਈ ਹੈ। ਉਨ੍ਹਾਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸਾਗ੍ਰਸਤ ਹੋਇਆ ਸੀ ਪਰ ਰਾਸ਼ਟਰਪਤੀ ਦੀ ਮੌਤ ਦੀ ਪੁਸ਼ਟੀ ਸੋਮਵਾਰ ਨੂੰ ਹੈਲੀਕਾਪਟਰ ਦਾ ਮਲਬਾ ਮਿਲਣ ਮਗਰੋਂ ਹੋਈ। ਇਸ ਹਾਦਸੇ ਵਿਚ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ-ਅਮੀਰ-ਅਬਦੁਲਾਹੀਅਨ ਸਮੇਤ ਹੈਲੀਕਾਪਟਰ 'ਚ ਸਵਾਰ ਹੋਰ ਲੋਕਾਂ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ- ਈਰਾਨ 'ਚ ਹੈਲੀਕਾਪਟਰ ਹਾਦਸਾ : ਰਾਸ਼ਟਰਪਤੀ, ਵਿਦੇਸ਼ ਮੰਤਰੀ ਅਤੇ ਹੋਰਾਂ ਦੀਆਂ ਮਿਲੀਆਂ ਲਾਸ਼ਾਂ
ਦੇਸ਼ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਜੈਸ਼ੰਕਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਹੈਲੀਕਾਪਟਰ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਡਾ. ਇਬਰਾਹਿਮ ਰਈਸੀ ਅਤੇ ਵਿਦੇਸ਼ ਮੰਤਰੀ ਹੁਸੈਨ-ਅਮੀਰ-ਅਬਦੁਲਾਹੀਅਨ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁਖੀ ਹਾਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਮੇਰੀਆਂ ਕਈ ਮੁਲਾਕਾਤਾਂ ਯਾਦ ਆ ਰਹੀਆਂ ਹਨ। ਆਖ਼ਰੀ ਵਾਰ ਉਨ੍ਹਾਂ ਨਾਲ ਜਨਵਰੀ 2024 ਵਿਚ ਹੀ ਮਿਲਿਆ ਸੀ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਹਮਦਰਦੀ। ਅਸੀਂ ਇਸ ਦੁੱਖ ਦੀ ਘੜੀ ਵਿਚ ਈਰਾਨ ਦੀ ਜਨਤਾ ਨਾਲ ਖੜ੍ਹੇ ਹਾਂ।
ਇਹ ਵੀ ਪੜ੍ਹੋ- ਹੈਲੀਕਾਪਟਰ ਹਾਦਸੇ 'ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਸੋਗ
ਨਾਬਾਲਗ ਨਾਲ ਗੈਂਗਰੇਪ ਤੋਂ ਬਾਅਦ ਭੱਠੀ 'ਚ ਜਿਊਂਦੇ ਸਾੜਿਆ, ਕੋਰਟ ਨੇ ਦੋਸ਼ੀਆਂ ਨੂੰ ਸੁਣਾਈ ਮੌਤ ਦੀ ਸਜ਼ਾ
NEXT STORY