ਨਵੀਂ ਦਿੱਲੀ - ਆਸਟ੍ਰੇਲੀਆ ਦੇ ਬਾਂਡੀ ਬੀਚ ’ਤੇ ਐਤਵਾਰ ਨੂੰ ਯਹੂਦੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲੇ ਦੀ ਭਾਰਤ ਨੇ ਨਿੰਦਾ ਕੀਤੀ ਹੈ ਅਤੇ ਆਸਟ੍ਰੇਲੀਆ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਆਸਟ੍ਰੇਲੀਆ ਪ੍ਰਤੀ ਭਾਰਤ ਦਾ ਪੂਰਨ ਸਮਰਥਨ ਪ੍ਰਗਟਾਇਆ। ਜੈਸ਼ੰਕਰ ਨੇ ਵੋਂਗ ਨਾਲ ਫ਼ੋਨ ’ਤੇ ਗੱਲਬਾਤ ਦੌਰਾਨ ਹਮਲੇ ’ਚ ਨਿਰਦੋਸ਼ ਲੋਕਾਂ ਦੀ ਮੌਤ ਹੋਣ ’ਤੇ ਦਿਲੀ ਸੰਵੇਦਨਾ ਪ੍ਰਗਟ ਕੀਤੀ।
ਅੱਜ ਇਜ਼ਰਾਈਲ ਪਹੁੰਚਣਗੇ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਨੂੰ ਇਜ਼ਰਾਈਲ ਪਹੁੰਚਣਗੇ, ਜਿੱਥੇ ਉਹ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ ਅਤੇ ਖੇਤਰੀ ਮੁੱਦਿਆਂ ’ਤੇ ਚਰਚਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਜੈਸ਼ੰਕਰ ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਆਈਜੈਕ ਹਰਜ਼ੋਗ ਅਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ ਅਤੇ ਆਪਣੇ ਹਮਰੁਤਬਾ ਗਿਦੋਨ ਸਾਰ ਨਾਲ ਦੁਵੱਲੀ ਗੱਲਬਾਤ ਕਰਨਗੇ।
16 ਲੋਕਾਂ ਦੀ ਮੌਤ ਹੋਈ
ਬਾਂਡੀ ਬੀਚ ’ਤੇ ਐਤਵਾਰ ਨੂੰ ਹੋਏ ਹਮਲੇ ’ਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ’ਚ 10 ਸਾਲਾ ਬੱਚੀ ਮੈਟਿਲਡਾ ਵੀ ਸ਼ਾਮਲ ਹੈ।
ਹਿਮਾਚਲ ਦੀਆਂ ਉੱਚੀਆਂ ਚੋਟੀਆਂ ’ਤੇ ਬਰਫ਼ਬਾਰੀ
NEXT STORY