ਨਵੀਂ ਦਿੱਲੀ— ਬੈਂਕਾਂ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਨੇ ਰਿਕੈਪਿਟਲਾਈਜੇਸ਼ਨ ਲੋਨ ਦੇਣ ਦਾ ਐਲਾਨ ਕੀਤਾ ਸੀ। ਇਸ ਸੰਬੰਧ 'ਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ 'ਚ ਨਾ ਸਿਰਫ ਜਨਤਕ ਖੇਤਰ ਦੇ ਬੈਂਕਾਂ ਦੀ ਜ਼ਿੰਮੇਵਾਰੀ ਨਿਸ਼ਚਿਤ ਕੀਤੀ ਬਲਕਿ ਆਮ ਆਦਮੀ ਦੇ ਪੈਸਿਆਂ ਦੀ ਸੁਰੱਖਿਆ ਦਾ ਵੀ ਭਰੋਸਾ ਦਵਾਇਆ। ਵਿੱਤ ਮੰਤਰੀ ਨੇ ਕਿਹਾ ਕਿ ਪੀ. ਐੱਸ. ਯੂ. ਬੈਂਕਾਂ ਦੀ ਵਿੱਤੀ ਸਿਹਤ ਨੂੰ ਬਣਾਈ ਰੱਖਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।
ਪਿਛਲੇ ਦਿਨੀਂ ਬੈਂਕਾਂ 'ਚ ਆਮ ਆਦਮੀ ਦੇ ਪੈਸਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਚੁੱਕੇ ਗਏ ਸਨ, ਜਿਸ ਸੰਬੰਧ 'ਚ ਵਿੱਤ ਮੰਤਰੀ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ 'ਚ ਦੱਸਿਆ ਗਿਆ ਕਿ ਆਮ ਆਦਮੀ ਦੇ ਪੈਸੇ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਦੇ ਪੈਸੇ ਬਿਲਕੁਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੇ ਪੈਸਿਆਂ ਦੀ ਰਾਖੀ ਲਈ ਸਰਕਾਰ ਹਮੇਸ਼ਾ ਤਿਆਰ ਰਹੇਗੀ।
ਇਸ ਪ੍ਰੈੱਸ ਕਾਨਫਰੰਸ 'ਚ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਉਸ ਦੇ ਨਾਲ ਆਏ ਅਧਿਕਾਰੀਆਂ ਨੇ ਸਰਕਾਰੀ ਬੈਂਕਾਂ ਦੀ ਭੂਮਿਕਾ ਤੈਅ ਕੀਤੀ, ਇਸ 'ਚ ਆਮ ਆਦਮੀ ਨੂੰ ਸੌਖੀ ਬੈਂਕਿੰਗ ਸਮੇਤ ਹੋਰ ਸੁਵਿਧਾਵਾਂ ਦੇਣ ਲਈ ਲਈ ਬੈਂਕਾਂ ਨੂੰ ਵਚਨਬੱਧ ਕੀਤਾ ਗਿਆ। ਪ੍ਰੈਸ ਕਾਨਫਰੰਸ ਬੈਂਕਿੰਗ ਰਿਫਾਰਮ ਫਾਰ ਨਿਊ ਇੰਡੀਆ ਤੋਂ ਕੀਤੀ ਗਈ। ਇਸ ਦੌਰਾਨ ਪੂਰੀ ਕਾਨਫਰੰਸ 'ਚ ਸਰਕਾਰੀ ਬੈਂਕਾਂ ਨੂੰ ਜ਼ਿੰਮੇਵਾਰ ਬਣਾਉਣ 'ਤੇ ਗੱਲ ਕੀਤੀ ਗਈ। ਇਸ ਦੇ ਲਈ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਅਤੇ ਇਸ ਦੌਰਾਨ ਬੈਂਕਾਂ ਦੀਆਂ 8 ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ।
ਹੋਮ ਬੈਂਕਿੰਗ ਨੂੰ ਵਧਾਵਾ ਦੇਣਾ
ਸਰਕਾਰ ਨੇ ਸਰਵਜਨਕ ਖੇਤਰ ਦੇ ਬੈਂਕਾਂ ਨੂੰ ਹਿਦਾਇਤ ਦਿੱਤੀ ਕਿ ਉਹ ਆਪਣੇ ਗ੍ਰਾਹਕਾਂ ਨੂੰ ਹੋਮ ਬੈਂਕਿੰਗ ਦੀ ਸੇਵਾ ਦੇਵੇ। ਇਸ ਤੋਂ ਇਲਾਵਾ ਸੀਨੀਅਰ ਨਾਗਰਿਕਾਂ ਅਤੇ ਅਪਾਹਿਜ਼ਾਂ ਲਈ ਖਾਸ ਪ੍ਰਬੰਧ ਕੀਤੇ ਜਾਣ।
ਨਵੀਂ ਤਕਨਾਲੋਜੀ ਦਾ ਇਸਤੇਮਾਲ
ਸਰਕਾਰ ਨੇ ਬੈਂਕਾਂ ਨੂੰ ਨਵੀਂ ਤਕਨਾਲੋਜੀ ਦੇ ਇਸਤੇਮਾਲ ਨੂੰ ਵਧਾਉਣ 'ਤੇ ਜ਼ੋਰ ਦੇਣ 'ਤੇ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੈਂਕਾਂ ਨੂੰ ਉਨ੍ਹਾਂ ਖੇਤਰਾਂ 'ਚ ਵੀ ਆਪਣੀ ਸੇਵਾ ਸ਼ੁਰੂ ਕਰਨ ਲਈ ਕਿਹਾ ਹੈ, ਜੋ ਅਜੇ ਬੈਂਕਿੰਗ ਦਾਇਰੇ ਤੋਂ ਬਾਹਰ ਹਨ। ਸਰਕਾਰ ਨੇ ਬੈਂਕਾਂ ਨੂੰ ਹੇਠਲੇ ਸੇਵਾ ਵਾਲੇ ਖੇਤਰ ਦੇ ਲੋਕਾਂ ਨੂੰ ਬੈਂਕਿੰਗ ਨਾਲ ਜੋੜਨ ਲਈ ਕਿਹਾ ਹੈ।
ਵਿਧਾਨਸਭਾ 'ਚ ਫੋਨ 'ਤੇ ਕਰ ਰਿਹਾ ਸੀ ਗੱਲ, ਭੁਗਤਣਾ ਪਿਆ ਇਹ ਨਤੀਜਾ
NEXT STORY