ਸ਼੍ਰੀਨਗਰ (ਭਾਸ਼ਾ)— ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਸੂਬੇ ਦੇ ਲੱਦਾਖ ਖੇਤਰ ਵਿਚ ਇਕ ਸੜਕ ਹਾਦਸੇ ਵਿਚ 'ਚ ਮਾਰੇ ਗਏ 9 ਲੋਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇੱਥੇ ਦੱਸ ਦੇਈਏ ਕਿ ਲੇਹ ਜ਼ਿਲੇ ਦੇ ਲਾਮਾਯੁਰੂ 'ਚ ਸ਼ਨੀਵਾਰ ਨੂੰ ਇਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੱਕ ਬੇਕਾਬੂ ਹੋ ਕੇ ਇਕ ਡੂੰਘੀ ਖੱਡ 'ਚ ਡਿੱਗ ਗਿਆ। ਹਾਦਸੇ ਦੇ ਸ਼ਿਕਾਰ ਹੋਏ ਟਰੱਕ 'ਚ ਸਵਾਰ ਰਾਜਸਥਾਨ ਦੇ 9 ਮਜ਼ਦੂਰ ਮਾਰੇ ਗਏ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੇ ਐਤਵਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਰਾਜਪਾਲ ਨੇ ਹਾਦਸੇ 'ਚ ਜ਼ਖਮੀ ਸਾਰੇ ਲੋਕਾਂ ਨੂੰ 20-20 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਪਰਿਵਾਰਾਂ ਨੇ ਛੱਡਿਆ, ਏਡਜ਼ ਪੀੜਤ 45 ਬੱਚਿਆਂ ਨੂੰ ਮਿਲਿਆ 'ਅੱਪਾ' ਦਾ ਸਾਥ
NEXT STORY