ਜੰਮੂ (ਏਜੰਸੀ)- ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਐਤਵਾਰ ਦੇਰ ਰਾਤ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਾਕਰੀ ਦਿੱਤੀ। ਪਿਛਲੇ ਸਾਲ ਦਸੰਬਰ 'ਚ ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਦਾ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤੇ ਗਏ ਸਿੰਘ ਦੇ ਪਰਿਵਾਰ 'ਚ ਪਤਨੀ, 2 ਪੁੱਤਰ ਅਤੇ ਤਿੰਨ ਧੀਆਂ ਹਨ।
ਸਿੰਘ ਦੇ ਵੱਡੇ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਜੰਮੂ ਦੇ ਇਕ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਸਿੰਘ ਨੇ ਸਵੇਰੇ 2 ਵਜੇ ਦੇ ਕਰੀਬ ਆਖਰੀ ਸਾਹ ਲਿਆ। ਉਨ੍ਹਾਂ ਕਿਹਾ ਕਿ ਸਿੰਘ ਦਾ ਅੰਤਿਮ ਸੰਸਕਾਰ ਸ਼ਾਮ 5 ਵਜੇ ਸ਼ਾਸਤਰੀ ਨਗਰ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ।
ਸਿੰਘ ਨੇ 1996 ਤੋਂ 2002 ਤੱਕ ਫਾਰੂਕ ਅਬਦੁੱਲਾ ਦੀ ਅਗਵਾਈ ਵਾਲੀ ਜੰਮੂ ਅਤੇ ਕਸ਼ਮੀਰ ਸਰਕਾਰ 'ਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ। ਐਨ.ਸੀ. ਦੇ ਸੂਬਾਈ ਪ੍ਰਧਾਨ ਰਤਨ ਲਾਲ ਗੁਪਤਾ ਨੇ ਸਿੰਘ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਗੁਪਤਾ ਨੇ ਕਿਹਾ,"ਉਨ੍ਹਾਂ ਦੇ ਅਨਮੋਲ ਯੋਗਦਾਨ ਅਤੇ ਸਮਾਜ ਪ੍ਰਤੀ ਸਮਰਪਿਤ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।" ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਾਰਥਨਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਨੀ ਲਾਂਡਰਿੰਗ ਮਾਮਲੇ 'ਚ ED ਦੀ ਵੱਡੀ ਕਾਰਵਾਈ; ਕੋਲਕਾਤਾ 'ਚ 8 ਥਾਵਾਂ 'ਤੇ ਮਾਰੇ ਛਾਪੇ
NEXT STORY