ਜੰਮੂ (ਰਿਤੇਸ਼) : ਰਾਜ ਜਾਂਚ ਏਜੰਸੀ (ਐੱਸ. ਆਈ. ਏ.) ਕਸ਼ਮੀਰ ਨੇ ‘ਹਿਜ਼ਬੁਲ ਮੁਜਾਹਿਦੀਨ’ ਦੇ ਹੈਂਡਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਹੈਂਡਲਰ 4 ਸਾਲਾਂ ਤੋਂ ਐੱਸ. ਆਈ. ਏ. ਨੂੰ ਚਕਮਾ ਦੇ ਰਿਹਾ ਸੀ। ਜਾਣਕਾਰੀ ਅਨੁਸਾਰ ਐੱਸ. ਆਈ. ਏ. ਨੇ ਨਸ਼ੇ ਦੀ ਸਮੱਗਲਿੰਗ ਰਾਹੀਂ ਅੱਤਵਾਦੀਆਂ ਤੱਕ ਪੈਸਾ ਪਹੁੰਚਾਉਣ ਵਾਲੇ ਨੈੱਟਵਰਕ ਦੇ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਕਰੀਬ 4 ਸਾਲਾਂ ਤੋਂ ਫ਼ਰਾਰ ਚੱਲ ਰਹੇ ਅੱਤਵਾਦੀਆਂ ਦੇ ਹੈਂਡਲਰ ਮਨੋਜ ਕੁਮਾਰ ਭੱਟ ਉਰਫ਼ ਪਿੰਟੂ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਰਿਹਾੜੀ ਕਾਲੋਨੀ, ਬਖਸ਼ੀ ਨਗਰ ਜੰਮੂ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : UGC-NET ਵਿਵਾਦ ਤੋਂ ਬਾਅਦ ਐਕਸ਼ਨ ਮੋਡ 'ਚ ਸਰਕਾਰ, NTA ਦੇ 50 ਮੁਲਾਜ਼ਮਾਂ ਦੀ ਕੀਤੀ ਛੁੱਟੀ
ਐੱਸ. ਆਈ. ਏ. ਮੁਤਾਬਕ, ਦੋਸ਼ੀ ਦੇ ਖ਼ਿਲਾਫ਼ ਐੱਫ. ਆਈ. ਆਰ. ਨੰਬਰ 13/2022 ਦਰਜ ਹੈ। ਇਹ ਮਾਮਲਾ 3 ਜੂਨ 2022 ਨੂੰ ਨਸ਼ੇ ਦੀ ਸਮੱਗਲਿੰਗ ਅਤੇ ਉਸ ਤੋਂ ਮਿਲਣ ਵਾਲੇ ਪੈਸਿਆਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਵਰਤੇ ਜਾਣ ਦੇ ਦੋਸ਼ਾਂ ਹੇਠ ਦਰਜ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪ੍ਰਯਾਗਰਾਜ ’ਚ 19 ਸਰਕਾਰੀ ਬੰਗਲਿਆਂ ਨੂੰ ਖਾਲੀ ਕਰਨ ਦਾ ਨੋਟਿਸ ਜਾਰੀ
NEXT STORY