ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸਥਿਤ ਪ੍ਰਾਚੀਨ ਬੁੱਢਾ ਅਮਰਨਾਥ ਮੰਦਰ ਦੀ ਸਾਲਾਨਾ ਯਾਤਰਾ ਸੋਮਵਾਰ ਨੂੰ ਸ਼ੁਰੂ ਹੋਈ। ਉਪ ਰਾਜਪਾਲ ਮਨੋਜ ਸਿਨਹਾ ਨੇ ਧਾਰਮਿਕ ਉਤਸ਼ਾਹ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਜੰਮੂ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਵਾਨਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਿਨਹਾ ਨੇ ਪੂਜਾ-ਅਰਚਨਾ ਤੋਂ ਬਾਅਦ ਸਵੇਰੇ ਕਰੀਬ 6:30 ਵਜੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਪੁੰਛ ਲਈ ਸ਼ਰਧਾਲੂਆਂ ਦੇ ਇੱਕ ਸਮੂਹ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਯਾਤਰਾ ਲਗਭਗ 230 ਕਿਲੋਮੀਟਰ ਲੰਬੀ ਹੈ।
ਪੜ੍ਹੋ ਇਹ ਵੀ - ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ ਮਚੀ ਭਾਜੜ, 7 ਸ਼ਰਧਾਲੂਆਂ ਦੀ ਮੌਤ
ਰਾਜੌਰੀ ਦੇ ਰਾਜਪੁਰਾ, ਮੰਡੀ ਤਹਿਸੀਲ ਸਥਿਤ ਬਾਬਾ ਬੁੱਢਾ ਅਮਰਨਾਥ ਮੰਦਰ ਦੀ 12 ਦਿਨਾਂ ਦੀ ਯਾਤਰਾ 28 ਅਗਸਤ ਤੱਕ ਜਾਰੀ ਰਹੇਗੀ ਅਤੇ ਰੱਖੜੀ 'ਤੇ ਸਮਾਪਤ ਹੋਵੇਗੀ। ਲੈਫਟੀਨੈਂਟ ਗਵਰਨਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਕਿਹਾ, "ਅੱਜ ਮੈਨੂੰ ਪਵਿੱਤਰ ਸ਼੍ਰੀ ਬੁੱਢਾ ਅਮਰਨਾਥ ਜੀ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਬ੍ਰਹਮ ਯਾਤਰਾ ਸ਼ਰਧਾਲੂਆਂ ਲਈ ਇੱਕ ਅਧਿਆਤਮਿਕ ਤੌਰ 'ਤੇ ਪਰਿਵਰਤਨਸ਼ੀਲ ਅਨੁਭਵ ਪ੍ਰਦਾਨ ਕਰੇਗੀ।" ਉਨ੍ਹਾਂ ਕਿਹਾ, "ਮੈਂ ਭਗਵਾਨ ਸ਼ਿਵ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਦੇਸ਼ ਦੇ ਹਰ ਕੋਨੇ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਚਾਰੂ, ਸੁਰੱਖਿਅਤ ਅਤੇ ਅਧਿਆਤਮਿਕ ਤੌਰ 'ਤੇ ਸੰਤੁਸ਼ਟੀਜਨਕ ਹੋਵੇ। ਮਹਾਦੇਵ ਤੁਹਾਡੀ ਪਵਿੱਤਰ ਯਾਤਰਾ ਦੇ ਹਰ ਕਦਮ 'ਤੇ ਆਪਣਾ ਅਸ਼ੀਰਵਾਦ ਵਰਸਾਵੇ। ਹਰ ਹਰ ਮਹਾਦੇਵ!"
ਪੜ੍ਹੋ ਇਹ ਵੀ - 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦਾ ਜੱਥਾ ਪੁਲਸ ਸੁਰੱਖਿਆ ਘੇਰੇ ਹੇਠ ਯਾਤਰਾ ਕਰਨਗਾ। ਜੰਮੂ-ਰਾਜੌਰੀ-ਪੂੰਛ ਰੂਟ 'ਤੇ ਵਾਧੂ ਕੇਂਦਰੀ ਹਥਿਆਰਬੰਦ ਪੁਲਸ ਬਲ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿੱਚ ਇੱਕ ਬਹੁ-ਪੱਧਰੀ ਸੁਰੱਖਿਆ ਅਤੇ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਸ ਦੌਰਾਨ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਕਰਮਚਾਰੀ ਦਸ਼ਨਾਮੀ ਅਖਾੜਾ ਵਰਗੇ ਠਹਿਰਨ ਦੇ ਸਥਾਨਾਂ ਸਮੇਤ ਕਈ ਖੇਤਰਾਂ ਵਿੱਚ ਤਲਾਸ਼ੀ ਅਤੇ ਤਸਦੀਕ ਕਾਰਜ ਚਲਾ ਰਹੇ ਹਨ। ਸੁਰੱਖਿਆ ਉਪਾਵਾਂ ਦੇ ਹਿੱਸੇ ਵਜੋਂ ਜੰਮੂ-ਰਾਜੌਰੀ-ਪੂੰਛ ਹਾਈਵੇਅ 'ਤੇ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਊਦਮਪੁਰ ਜ਼ਿਲ੍ਹੇ 'ਚ ਦੇਖੇ ਗਏ 2 ਸ਼ੱਕੀ ! ਫ਼ੌਜ ਨੇ ਚਲਾਇਆ ਸਰਚ ਆਪਰੇਸ਼ਨ
NEXT STORY