ਸ਼੍ਰੀਨਗਰ- ਜੰਮੂ ਕਸ਼ਮੀਰ 'ਚ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਵਿਰੁੱਧ ਮੁਹਿੰਮ ਤੇਜ਼ ਕਰ ਰੱਖੀ ਹੈ। ਸਿਰਫ਼ 2-3 ਦਿਨਾਂ 'ਚ ਹੀ 9 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਇਕ ਨਿਊਜ਼ ਏਜੰਸੀ ਅਨੁਸਾਰ, ਪੁਲਸ ਜਨਰਲ ਡਾਇਰੈਕਟ (ਡੀ.ਜੀ.ਪੀ.) ਦਿਲਬਾਗ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ 'ਚ 100 ਸਫ਼ਲ ਆਪਰੇਸ਼ਨਾਂ 'ਚ ਕੁੱਲ 182 ਅੱਤਵਾਦੀ ਮਾਰੇ ਗਏ ਹਨ। ਜਿਨ੍ਹਾਂ 'ਚ 44 ਚੋਟੀ ਦੇ ਅੱਤਵਾਦੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਕੇਂਦਰ ਸ਼ਾਸਿਤ ਖੇਤਰ 'ਚ 134 ਨੌਜਵਾਨਾਂ ਨੇ ਅੱਤਵਾਦੀ ਸੰਗਠਨਾਂ ਨੂੰ ਜੁਆਇੰਨ ਕੀਤਾ। ਇਨ੍ਹਾਂ 'ਚੋਂ 72 ਨੂੰ ਢੇਰ ਕਰ ਦਿੱਤਾ ਗਿਆ, ਜਦੋਂ ਕਿ 22 ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ 'ਸਮਝੌਤੇ' ਵਾਲੇ ਬਿਆਨ 'ਤੇ ਭੜਕੇ ਮਨਜਿੰਦਰ ਸਿਰਸਾ, ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਹਾ,''ਇਸ ਸਾਲ ਘੁਸਪੈਠ ਦੀ ਕਮੀ ਆਈ ਹੈ। ਸਿਰਫ਼ 34 ਅੱਤਵਾਦੀ ਘੁਸਪੈਠ ਕਰਨ 'ਚ ਕਾਮਯਾਬ ਹੋ ਸਕੇ। ਇਸ ਤੋਂ ਇਲਾਵਾ ਪੰਥਾ ਚੌਕ 'ਚ ਇਕ ਪੁਲਸ ਫ਼ੋਰਸ 'ਤੇ ਹਮਲੇ 'ਚ ਸ਼ਾਮਲ ਜੈਸ਼-ਏ-ਮੁਹੰਮਦ ਦੇ 9 ਅੱਤਵਾਦੀਆਂ ਨੂੰ ਪਿਛਲੇ 24 ਘੰਟਿਆਂ 'ਚ ਮਾਰ ਸੁੱਟਿਆ ਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਤੇਜੀ ਨਾਲ ਵਧ ਰਹੇ ਓਮੀਕਰੋਨ ਦੇ ਮਾਮਲੇ, ਘਰ ’ਚ ਜ਼ਰੂਰ ਰੱਖੋ ਇਹ ਸਸਤੇ ਮੈਡੀਕਲ ਗੈਜੇਟਸ
NEXT STORY