ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਬੁੱਧਵਾਰ ਤੜਕੇ 24 ਸਾਲਾ ਇਕ ਨੌਜਵਾਨ ਦਾ ਉਸ ਦੇ ਘਰ ਵਿਚ ਕਤਲ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ’ਚ ਸਥਾਨਕ ਲੋਕਾਂ ਨੇ ਜੰਮੂ-ਪੁੰਛ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਕੁਸ਼ ਸ਼ਰਮਾ (24) ’ਤੇ ਉਸ ਦੇ ਘਰ ’ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਮੁਤਾਬਕ ਹਮਲਾਵਰਾਂ ਦੀ ਭਾਲ ਜਾਰੀ ਹੈ, ਜੋ ਸ਼ਰਮਾ ’ਤੇ ਹਮਲਾ ਕਰਨ ਮਗਰੋਂ ਉੱਥੋਂ ਫਰਾਰ ਹੋ ਗਏ ਸਨ। ਹਮਲਾ ਕਰਨ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਮੁਤਾਬਕ ਘਟਨਾ ਤੋਂ ਨਾਰਾਜ਼ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਜੰਮੂੁ-ਪੁੰਛ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਮੰਗ ਕੀਤੀ। ਸੀਨੀਅਰ ਪੁਲਸ ਅਤੇ ਨਗਰ ਨਿਗਮ ਅਧਿਕਾਰੀ ਮੌਕੇ ’ਤੇ ਮੌਜੂਦ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਤੁਰੰਤ ਜਾਂਚ ਅਤੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਦਾ ਭਰੋਸਾ ਦਿੱਤਾ ਹੈ।
ਰਾਜ ਸਭਾ 'ਚ ਭਾਵੁਕ ਹੋਏ ਨਾਇਡੂ, ਕਿਹਾ- ਲੋਕਤੰਤਰ ਦੇ ਸਰਵਉੱਚ ਮੰਦਰ ਦੀ ਪਵਿੱਤਰਤਾ ਭੰਗ ਕੀਤੀ ਗਈ
NEXT STORY