ਸ਼੍ਰੀਨਗਰ - ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ਤੋਂ ਇੱਕ ਨਿੱਜੀ ਯਾਤਰੀ ਵਾਹਨ ਸ਼ੁੱਕਰਵਾਰ ਨੂੰ ਤਿਲਕ ਕੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜਖ਼ਮੀ ਹੋ ਗਏ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੀਨੀਅਰ ਪੁਲਿਸ ਪ੍ਰਧਾਨ ਪੀ.ਡੀ. ਨਿਤਿਆ ਨੇ ਦੱਸਿਆ ਕਿ ਇਹ ਘਟਨਾ ਰਾਮਬਨ ਜ਼ਿਲ੍ਹੇ ਦੇ ਡਿਗਡੋਲੇ ਵਿੱਚ ਹੋਈ। ਉਨ੍ਹਾਂ ਦੱਸਿਆ ਕਿ ਇੱਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਰ ਚਾਲਕ ਆਪਣਾ ਕਾਬੂ ਗੁਆ ਬੈਠਾ ਅਤੇ ਇਹ ਹਾਦਸਾ ਹੋ ਗਿਆ। ਉਨ੍ਹਾਂ ਦੱਸਿਆ ਕਿ ਵਾਹਨ ਰਾਮਬਨ ਤੋਂ ਨੀਲ ਪਿੰਡ ਵੱਲ ਜਾ ਰਿਹਾ ਸੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ। ਉਥੇ ਹੀ, ਲਾਸ਼ਾਂ ਦੀ ਪਛਾਣ ਕਰਣ ਦੀ ਕੋਸ਼ਿਸ਼ ਹੋ ਰਹੀ ਹੈ।
ਇਹ ਵੀ ਪੜ੍ਹੋ- ਹੁਣ ਗਰਭਵਤੀ ਔਰਤਾਂ ਨੂੰ ਵੀ ਲੱਗੇਗਾ ਕੋਰੋਨਾ ਟੀਕਾ, ਸਿਹਤ ਮੰਤਰਾਲਾ ਨੇ ਦਿੱਤੀ ਮਨਜ਼ੂਰੀ
ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਇਆ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਮਬਨ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਨੂੰ ਲੈ ਕੇ ਦੁੱਖ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਇੱਕ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਮੈਂ ਕਾਮਨਾ ਕਰਦਾ ਹਾਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਉਤਰਾਖੰਡ ਦੇ CM ਤੀਰਥ ਸਿੰਘ ਰਾਵਤ ਨੇ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ
NEXT STORY