ਜੰਮੂ — ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕੇ ਮਾਰਵਾਹ 'ਚ ਸੋਮਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਕਰੀਬ 90 ਘਰ ਸੜ ਕੇ ਸੁਆਹ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇੱਕ ਘਰ ਤੋਂ ਸ਼ੁਰੂ ਹੋਈ ਅਤੇ 90 ਤੋਂ ਵੱਧ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਕੇ ਫੈਲ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਸ਼ਾਲ ਅੱਗ 'ਤੇ ਕਾਬੂ ਪਾਉਣ ਲਈ ਅਨੰਤਨਾਗ ਅਤੇ ਮਾਰਵਾਹ ਖੇਤਰਾਂ ਤੋਂ ਫਾਇਰ ਟੈਂਡਰ ਨੂੰ ਕੰਮ 'ਤੇ ਲਗਾਇਆ ਗਿਆ ਸੀ। ਇੱਕ ਅਧਿਕਾਰੀ ਨੇ ਕਿਹਾ, "ਅੱਗ ਕਾਰਨ ਬਹੁਤ ਸਾਰੇ ਲੋਕ ਬੇਘਰ ਹੋ ਗਏ ਹਨ, ਜਦੋਂ ਕਿ ਪ੍ਰਸ਼ਾਸਨ ਸਾਰੇ ਪ੍ਰਬੰਧ ਕਰ ਰਿਹਾ ਹੈ ਅਤੇ ਪਿੰਡ ਵਾਸੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।"
ਮਰੀਜ਼ ਦੀ ਲੱਤ 'ਚੋਂ ਕੱਢਿਆ ਗਿਆ ਤਿੰਨ ਕਿਲੋ ਦਾ ਟਿਊਮਰ
NEXT STORY