ਗਾਂਦਰਬਲ (ਏਜੰਸੀ)- ਜੰਮੂ ਕਸ਼ਮੀਰ ਦੇ ਸੋਨਮਰਗ 'ਚ ਭਾਰੀ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਉੱਥੇ ਦੇ ਸਥਾਨਕ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ 'ਚ ਸੋਨਮਰਗ ਦੇ ਸਰਬਲ ਇਲਾਕੇ 'ਚ ਬਰਫ਼ ਦੇ ਤੋਦੇ ਡਿੱਗੇ। ਜਿਸ ਕਾਰਨ ਰਾਸ਼ਟਰੀ ਰਾਜਮਾਰਗ ਦੇ ਕਰੀਬ ਇਕ ਜਲਧਾਰਾ ਪ੍ਰਭਾਵਿਤ ਹੋ ਗਈ। ਸਥਾਨਕ ਪ੍ਰਸ਼ਾਸਨ ਮਸ਼ੀਨਾਂ ਦੀ ਮਦਦ ਨਾਲ ਬਰਫ਼ ਦੇ ਤੋਦੇ ਹਟਾਉਣ ਅਤੇ ਜਲਧਾਰਾ ਨੂੰ ਬਹਾਲ ਕਰਨ ਦੀ ਕੋਸ਼ਿਸ਼ 'ਚ ਲੱਗਾ ਹੋਇਆ ਹੈ।
ਸੋਨਮਰਗ ਦੇ ਸਰਬਲ ਖੇਤਰ 'ਚ ਹੋਈ ਬਰਫ਼ਬਾਰੀ ਕਾਰਨ ਚਾਰੇ ਪਾਸੇ ਬਰਫ਼ ਦੀ ਸਫੈਦ ਚਾਦਰ ਵਿਛ ਗਈ ਹੈ। ਉੱਥੇ ਹੀ ਪ੍ਰਸ਼ਾਸਨ ਮਸ਼ੀਨਾਂ ਦੀ ਮਦਦ ਨਾਲ ਸੜਕਾਂ 'ਤੇ ਜੰਮੀ ਬਰਫ਼ ਹਟਾਉਣ ਦੀਆਂ ਕੋਸ਼ਿਸ਼ਾਂ 'ਚ ਲੱਗਾ ਹੋਇਆ ਹੈ। ਬਰਫ਼ ਦੇ ਤੋਦੇ ਡਿੱਗਣ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਆਈ ਹੈ। ਇਸ ਤੋਂ ਇਲਾਵਵਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
187 ਰੁਪਏ ਦੀ ਆਈਸਕ੍ਰੀਮ ਡਿਲਿਵਰ ਨਾ ਕਰਨਾ Swiggy ਨੂੰ ਪਿਆ ਭਾਰੀ, ਲੱਗਾ 5 ਹਜ਼ਾਰ ਰੁਪਏ ਜੁਰਮਾਨਾ
NEXT STORY