ਸ਼੍ਰੀਨਗਰ (ਏਜੰਸੀ)- ਜੰਮੂ ਕਸ਼ਮੀਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੁਲਗਾਮ ਜ਼ਿਲ੍ਹੇ 'ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਕੈਂਪ 'ਤੇ ਅੱਤਵਾਦੀ ਹਮਲਾ ਹੋ ਗਿਆ ਹੈ। ਇਸ ਹਮਲੇ 'ਚ ਸੀਆਰਪੀਐੱਫ ਦੇ 3 ਜਵਾਨ ਜ਼ਖ਼ਮੀ ਹੋ ਗਏ। ਇਹ ਹਮਲਾ ਮੀਰ ਬਾਜ਼ਾਰ ਕੋਲ ਸਥਿਤ ਕੈਂਪ 'ਚ ਹੋਇਆ।
ਜ਼ਖਮੀ ਜਵਾਨਾਂ ਨੂੰ ਅਨੰਤਨਾਗ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਜਵਾਨਾਂ ਦੀ ਪਛਾਣ ਹੈੱਡ ਕਾਂਸਟੇਬਲ ਸੋਮਵੀਰ ਸਿੰਘ ਅਤੇ ਕਾਂਸਟੇਬਲ ਸੰਤੋਸ਼ ਚੰਦਰੂ ਅਤੇ ਰਾਕੇਸ਼ ਦਾਸ ਵਜੋਂ ਹੋਈ ਹੈ। ਤਿੰਨੋਂ ਸੀਆਰਪੀਐੱਫ ਦੀ 46ਵੀਂ ਬਟਾਲੀਅਨ 'ਚ ਤਾਇਨਾਤ ਸਨ। ਇਕ ਜਵਾਨ ਦੇ ਪੈਰ, ਦੂਜੇ ਦੇ ਹੱਥ ਅਤੇ ਤੀਜੇ ਦੀ ਪਿੱਠ 'ਚ ਗੋਲੀ ਲੱਗੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਹਮਲਾਵਰਾਂ ਦੀ ਭਾਲ ਲਈ ਵੱਡੇ ਪੈਮਾਨੇ 'ਤੇ ਮੁਹਿੰਮ ਚਲਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੰਮੂ-ਕਸ਼ਮੀਰ ਦੇ ਮੌਸਮ 'ਚ ਵੱਡਾ ਬਦਲਾਅ! ਬਰਫ਼ਬਾਰੀ ਕਾਰਨ ਮੁੱਖ ਸੜਕ ਬੰਦ, ਅਲਰਟ ਜਾਰੀ
NEXT STORY