ਸ਼੍ਰੀਨਗਰ (ਏਜੰਸੀ)- ਜੰਮੂ ਕਸ਼ਮੀਰ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਸਿਫ਼ਰ ਕਾਲ ਦੌਰਾਨ ਦੱਖਣੀ ਕਸ਼ਮੀਰ 'ਚ ਹਾਈਵੇਅ 'ਤੇ ਨਾਗਰਿਕਾਂ ਦੀ ਆਵਾਜਾਈ ਨੂੰ ਵਾਰ-ਵਾਰ ਰੋਕੇ ਜਾਣ ਦਾ ਮੁੱਦਾ ਚੁੱਕਿਆ। ਪੀਡੀਪੀ ਵਿਧਾਇਕ ਵਹੀਦ ਪਾਰਾ ਅਤੇ ਸੱਤਾਧਾਰੀ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਵਿਧਾਇਕ ਅਬਦੁੱਲ ਮਜੀਦ ਲਾਮੀ ਨੇ ਇਨ੍ਹਾਂ ਪਾਬੰਦੀਆਂ ਨੂੰ ਖਤਮ ਕਰਨ ਦੀ ਮੰਗ ਕੀਤੀ, ਜਿਸ ਨਾਲ ਸਥਾਨਕ ਨਿਵਾਸੀਆਂ, ਵਿਦਿਆਰਥੀਆਂ, ਮਰੀਜ਼ਾਂ ਅਤੇ ਹੋਰ ਯਾਤਰੀਆਂ ਨੂੰ ਭਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼੍ਰੀ ਪਾਰਾ ਨੇ ਕਿਹਾ ਕਿ ਹਾਈਵੇਅ ਦੇ ਨੇੜੇ-ਤੇੜੇ ਦੇ ਰਹਿਣ ਲੋਕ, ਜਿਨ੍ਹਾਂ ਨੇ ਇਸ ਦੇ ਨਿਰਮਾਣ ਲਈ ਜ਼ਮੀਨਾਂ ਦਿੱਤੀਆਂ ਸਨ, ਕਾਫ਼ਲਿਆਂ ਦੀ ਆਵਾਜਾਈ, ਯਾਤਰਾ ਅਤੇ ਸੈਰ-ਸਪਾਟਾ ਸੀਜ਼ਨ ਦੌਰਾਨ ਲੱਗਣ ਵਾਲੀਆਂ ਪਾਬੰਦੀਆਂ ਕਾਰਨ ਭੇਦਭਾਵ ਅਤੇ ਅਪਮਾਨ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਇਸ 'ਬਰਲਿਨ ਦੀ ਦੀਵਾਰ' ਵਰਗਾ ਦੱਸਦੇ ਹੋਏ ਕਿਹਾ ਕਿ ਸੁਰੱਖਿਆ ਸੰਬੰਧੀ ਪਾਬੰਦੀਆਂ ਦਾ ਖਾਮਿਆਜ਼ਾ ਆਮ ਜਨਤਾ ਨੂੰ ਨਹੀਂ ਭੁਗਤਣਾ ਚਾਹੀਦਾ ਅਤੇ ਨਾ ਹੀ ਉਨ੍ਹਾਂ ਨੂੰ ਆਪਣੇ ਹੀ ਖੇਤਰ 'ਚ ਕਠਿਨਾਈਆਂ 'ਚ ਪਾਉਣਾ ਚਾਹੀਦਾ। ਉਨ੍ਹਾਂ ਨੇ ਸਰਕਾਰ ਨੂੰ ਸੁਰੱਖਿਆ ਏਜੰਸੀਆਂ ਅਤੇ ਏਕੀਕ੍ਰਿਤ ਕਮਾਨ ਦੇ ਨਾਲ ਮਾਮਲਾ ਚੁੱਕ ਕੇ ਇਨ੍ਹਾਂ ਪਾਬੰਦੀਆਂ ਦੀ ਸਮੀਖਿਆ ਕਰਨ ਦੀ ਅਪੀਲੀ ਕੀਤੀ।
ਐੱਨਸੀ ਵਿਧਾਇਕ ਲਾਮੀ ਨੇ ਵੀ ਦੱਖਣੀ ਕਸ਼ਮੀਰ 'ਚ ਵਾਹਨਾਂ ਨੂੰ ਰੋਕੇ ਜਾਣ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ ਸੁਰੱਖਿਆ ਪ੍ਰਕਿਰਿਆਵਾਂ ਖ਼ਿਲਾਫ਼ ਨਹੀਂ ਹਨ ਪਰ ਇਸ ਨਾਲ ਸਥਾਨਕ ਲੋਕਾਂ, ਵਿਦਿਆਰਥੀਆਂ ਅਤੇ ਐਂਬੂਲੈਂਸਾਂ 'ਚ ਜਾ ਰਹੇ ਮਰੀਜ਼ਾਂ ਨੂੰ ਬਹੁਤ ਅਸੁਵਿਧਾ ਹੋ ਰਹੀ ਹੈ। ਉਨ੍ਹਾਂ ਨੇ ਪ੍ਰਸਤਾਵ ਦਿੱਤਾ ਕਿ ਇਸ ਸਦਨ ਨੂੰ ਭਾਰਤ ਸਰਕਾਰ ਨਾਲ ਇਸ ਸੰਬੰਧ 'ਚ ਕਾਰਵਾਈ ਦੀ ਅਪੀਲ ਕਰਨ ਵਾਲਾ ਇਕ ਪ੍ਰਸਤਾਵ ਪਾਸ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਸੈਸ਼ਨ ਦੀ ਸ਼ੁਰੂਆਤੀ ਸ਼੍ਰੀ ਲਾਮੀ ਦੀ ਉਸ ਮੰਗ 'ਤੇ ਹੰਗਾਮੇ ਨਾਲ ਹੋਈ, ਜਿਸ 'ਚ ਉਨ੍ਹਾਂ ਨੇ ਐੱਨਸੀ ਦੇ ਸੰਸਥਾਪਕ ਸ਼ੇਖ ਮੁਹੰਮਦ ਅਬਦੁੱਲਾ ਦੀ ਜਯੰਤੀ ਅਤੇ ਬਰਸੀ 'ਤੇ ਸਰਕਾਰੀ ਛੁੱਟੀਆਂ ਬਹਾਲ ਕਰਨ ਦੀ ਮੰਗ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ
NEXT STORY