ਸ਼੍ਰੀਨਗਰ— ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਟਲ ਨਹੀਂ ਰਿਹਾ ਹੈ। ਅੱਜ ਸ਼ਾਮ ਕਰੀਬ 7 ਵਜੇ ਪਾਕਿਸਤਾਨ 'ਚ ਜੰਮੂ ਕਸ਼ਮੀਰ 'ਚ ਰਾਜੌਰੀ ਜ਼ਿਲੇ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਭਾਰਤੀ ਫੌਜ ਵੀ ਪਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦਾ ਮੁੰਹਤੋੜ ਜਵਾਬ ਦੇ ਰਹੀ ਹੈ।
ਮੀਡੀਆ ਰਿਪੋਰਟ ਮੁਤਾਬਕ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਦੂਜੀ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ਼ਾਂਤੀ ਦੀ ਗੱਲ ਕਰ ਰਹੇ ਹਨ ਅੱਤਵਾਦ ਨੂੰ ਲੈ ਕੇ ਭਾਰਤ ਨਾਲ ਗੱਲਬਾਤ ਲਈ ਕਿਹਾ ਹੈ। ਇਮਰਾਨ ਖਾਨ ਦਾ ਕਹਿਣਾ ਹੈ ਕਿ ਗੱਲਬਾਤ ਰਾਹੀਂ ਇਸ ਮਾਮਲੇ ਦਾ ਹੱਲ ਨਿਕਲ ਸਕਦਾ ਹੈ।
ਸਾਊਦੀ ਪ੍ਰਿੰਸ ਪਹੁੰਚੇ ਦਿੱਲੀ, ਏਅਰਪੋਰਟ 'ਤੇ ਮੋਦੀ ਵਲੋਂ ਸਵਾਗਤ
NEXT STORY