ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇਕ ਹੈੱਡ ਕਾਂਸਟੇਬਲ ਦਾ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਅਨੰਤਨਾਗ ਦੇ ਲਾਲ ਚੌਕ ਨੇੜੇ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ 'ਤੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ,"ਜ਼ਖਮੀ ਪੁਲਸ ਕਰਮਚਾਰੀ ਨੂੰ ਤੁਰੰਤ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਅਨੰਤਨਾਗ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।'' ਹਮਲੇ ਤੋਂ ਬਾਅਦ, ਸੁਰੱਖਿਆ ਫੋਰਸ ਨੇ ਇਕ ਤੇਜ਼ ਅਤੇ ਵਿਆਪਕ ਮੁਹਿੰਮ ਸ਼ੁਰੂ ਕਰਦੇ ਹੋਏ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਹਮਲਾਵਰਾਂ ਨੂੰ ਫੜਨ ਲਈ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਦੱਸਣਯੋਗ ਹੈ ਕਿ ਅਪ੍ਰੈਲ 2025 'ਚ ਹੋਏ ਭਿਆਨਕ ਪਹਿਲਗਾਮ ਕਤਲੇਆਮ ਤੋਂ ਬਾਅਦ ਕਸ਼ਮੀਰ ਘਾਟੀ 'ਚ ਇਹ ਪਹਿਲਾ ਅੱਤਵਾਦੀ ਹਮਲਾ ਹੈ। ਜਿਸ 'ਚ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਗੋਲੀਬਾਰੀ ਕੀਤੀ, ਜਿਸ 'ਚ 26 ਲੋਕ ਮਾਰੇ ਗਏ ਸਨ। ਘਟਨਾ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਸੀਸੀਟੀਵੀ ਫੁਟੇਜ 'ਚ ਦਿਖਾਇਆ ਗਿਆ ਹੈ ਕਿ ਹਮਲਾਵਰ ਹੈੱਡ ਕਾਂਸਟੇਬਲ ਕੁਰੈਸ਼ੀ ਦਾ ਪਿੱਛਾ ਕਰਦਾ ਹੈ ਜਦੋਂ ਉਹ ਇਕ ਦੁਕਾਨ ਤੋਂ ਬਾਹਰ ਨਿਕਲ ਰਿਹਾ ਸੀ, ਉਸ 'ਤੇ ਨੇੜਿਓਂ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਇਹ ਹਮਲਾ ਅਨੰਤਨਾਗ ਜ਼ਿਲ੍ਹੇ 'ਚ ਅਜਿਹੇ ਸਮੇਂ ਹੋਇਆ ਹੈ ਜਦੋਂ ਸੁਰੱਖਿਆ ਫੋਰਸ ਅਮਰਨਾਥ ਯਾਤਰਾ ਲਈ ਹਾਈ ਅਲਰਟ 'ਤੇ ਹਨ, ਜੋ ਕਿ ਐਤਵਾਰ ਤੋਂ ਪ੍ਰਤੀਕੂਲ ਮੌਸਮ ਕਾਰਨ ਮੁਅੱਤਲ ਕਰ ਦਿੱਤੀ ਗਈ ਹੈ।
ਇਸ ਦੌਰਾਨ, ਉਪ ਰਾਜਪਾਲ ਮਨੋਜ ਸਿਨਹਾ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਘਿਨਾਉਣਾ ਕੰਮ ਕਰਨ ਵਾਲਾ ਬਿਨਾਂ ਸਜ਼ਾ ਦੇ ਨਹੀਂ ਰਹੇਗਾ। ਸ਼੍ਰੀ ਸਿਨਹਾ ਨੇ ਅੱਤਵਾਦੀ ਹਮਲੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਸ ਡਾਇਰੈਕਟਰ ਜਨਰਲ ਨਲਿਨ ਪ੍ਰਭਾਤ ਨਾਲ ਵੀ ਗੱਲ ਕੀਤੀ। ਉਨ੍ਹਾਂ ਇਕ ਬਿਆਨ 'ਚ ਕਿਹਾ,"ਮੇਰੀ ਡੂੰਘੀ ਹਮਦਰਦੀ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ ਦੇ ਪਰਿਵਾਰ ਨਾਲ ਹੈ, ਜਿਸ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੂਰਾ ਦੇਸ਼ ਸ਼ਹੀਦ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।" ਹਮਲੇ ਨੂੰ "ਕਾਇਰਾਨਾ" ਅਤੇ "ਘਿਨਾਉਣਾ ਕੰਮ" ਕਰਾਰ ਦਿੰਦੇ ਹੋਏ, ਉਪ ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ
NEXT STORY