ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਸ਼ੁੱਕਰਵਾਰ ਦੀ ਸ਼ਾਮ ਅੱਤਵਾਦੀਆਂ ਨੇ ਫੌਜ ਦੇ ਇਕ ਵਾਹਨ 'ਤੇ ਹਮਲਾ ਕਰ ਦਿੱਤਾ। ਸੂਤਰਾਂ ਮੁਤਾਬਕ ਪੁਲਵਾਮਾ 'ਚ ਮਚਪੁਨਾ ਨੇੜੇ ਇਕ ਬਗੀਚੇ 'ਚ ਲੁਕੇ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਸ਼ੁੱਕਰਵਾਰ ਸ਼ਾਮ ਅਚਾਨਕ ਗੋਲੀਬਾਰੀ ਕਰ ਦਿੱਤੀ। ਜਿਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਵੀ ਅੱਤਵਾਦੀਆਂ 'ਤੇ ਗੋਲੀਆਂ ਚਲਾਈਆਂ ਅਤੇ ਮੁਠਭੇੜ ਦੌਰਾਨ ਅੱਤਵਾਦੀਆਂ ਉਥੋਂ ਫਰਾਰ ਹੋ ਗਏ। ਇਸ ਹਮਲੇ 'ਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਮੌਕੇ 'ਤੇ ਪਹੁੰਚੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਪੁਲਵਾਮਾ 'ਚ ਹੀ ਤਰਾਲ ਨੇੜੇ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ ਸੀ। ਜਿਸ 'ਚ ਸੁਰੱਖਿਆ ਬਲ ਦੇ 9 ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ 'ਚ ਕੇਂਦਰੀ ਰਿਜ਼ਰਵ ਪੁਲਸ ਬਲ ਦੇ 5 ਜਵਾਨ ਵੀ ਸ਼ਾਮਲ ਹਨ।
ਕਸ਼ਮੀਰ: ਆਪ੍ਰੇਸ਼ਨ ਆਲਆਊਟ-2 ਸ਼ੁਰੂ, ਫੌਜ ਦੀ ਲਿਸਟ 'ਚ ਹਨ ਇਹ ਚੋਟੀ ਦੇ ਅੱਤਵਾਦੀ
NEXT STORY