ਜੰਮੂ- ਜੰਮੂ ਕਸ਼ਮੀਰ ਦੇ ਪੁੱਛ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਪਿੰਡ 'ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਤਾ ਲਗਾਇਆ, ਜਿੱਥੋਂ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਅਤੇ ਕਠੁਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ 'ਚ ਵੀ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ, ਇਨ੍ਹਾਂ ਮੁਹਿੰਮਾਂ ਦੌਰਾਨ ਕੋਈ ਸ਼ੱਕੀ ਵਿਅਕਤੀ ਜਾਂ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ।
ਉਨ੍ਹਾਂ ਦੱਸਿਆ ਕਿ ਬੁੱਧਵਾਰ ਸਵੇਰੇ ਸੁਰਨਕੋਟ ਤਹਿਸੀਲ ਦੇ ਭੋਰੀਵਾਲਾ ਢੋਕ ਖੇਤਰ 'ਚ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਦੀ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਇਕ ਗੁਫਾ 'ਚ ਬਣਾਏ ਗਏ ਅੱਤਵਾਦੀ ਟਿਕਾਣੇ ਦਾ ਪਤਾ ਲੱਗਾ। ਅਧਿਕਾਰੀਆਂ ਦੇ ਅਨੁਸਾਰ, ਟਿਕਾਣੇ ਤੋਂ 2 ਏਕੇ ਰਾਈਫਲ ਮੈਗਜ਼ੀਨ, 117 ਜ਼ਿੰਦਾ ਕਾਰਤੂਸ ਅਤੇ 9 ਐੱਮਐੱਮ ਪਿਸਤੌਲ ਦੇ 17 ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਸੁਰਨਕੋਟ ਦੇ ਜੰਗਲੀ ਖੇਤਰਾਂ 'ਚ ਸਥਿਤ ਇਕ ਦਰਜਨ ਤੋਂ ਵੱਧ ਪਿੰਡਾਂ 'ਚ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਮੁਹਿੰਮ ਧਾਰਾ ਸਾਂਗਲਾ ਅਤੇ ਗੁੱਜਰ ਨਾਰ ਇਲਾਕਿਆਂ 'ਚ ਸ਼ੱਕੀ ਅੱਤਵਾਦੀਆਂ ਦੇ 2 ਵੱਖ-ਵੱਖ ਸਮੂਹਾਂ ਦੀ ਆਵਾਜਾਈ ਦੀ ਸੂਚਨਾ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਸੁਰੱਖਿਆ ਫ਼ੋਰਸਾਂ ਦਾ ਸ਼ੱਕੀ ਅੱਤਵਾਦੀਆਂ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ ਅਤੇ ਆਖਰੀ ਜਾਣਕਾਰੀ ਮਿਲਣ ਤੱਕ ਇਹ ਕਾਰਵਾਈ ਜਾਰੀ ਸੀ। ਉਨ੍ਹਾਂ ਕਿਹਾ ਕਿ ਇਕ ਪਿੰਡ ਵਾਸੀ ਵੱਲੋਂ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਅਤੇ ਪੁਲਸ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਦੇ ਸੁਨੈਲ ਪੰਚਾਇਤ ਖੇਤਰ 'ਚ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਸਖ਼ਤ ਨਿਗਰਾਨੀ ਰੱਖਣ ਲਈ, ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਨੇ ਬੁੱਧਵਾਰ ਸਵੇਰੇ ਕਠੁਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ 'ਚ ਪਰਸ਼ੂਰਾਮ ਮੰਦਰ ਤੋਂ ਝੰਡੀ ਨਾਲਾ ਤੱਕ ਇਕ ਸਾਂਝੀ ਤਲਾਸ਼ੀ ਮੁਹਿੰਮ ਵੀ ਸ਼ੁਰੂ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਆਂਢੀ ਨੇ ਕਰ 'ਤਾ ਕਾਂਡ, ਕੁਹਾੜੀ ਨਾਲ ਖ਼ਤਮ ਕਰ 'ਤਾ ਪੂਰਾ ਪਰਿਵਾਰ, 3 ਜੀਆਂ ਦੀਆਂ ਮਿਲੀਆਂ ਲਾਸ਼ਾਂ
NEXT STORY