ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਲੋਕਪ੍ਰਿਯ ਸੈਰ-ਸਪਾਟਾ ਸਥਾਨ ਡਲ ਝੀਲ 'ਚ ਸ਼ਨੀਵਾਰ ਤੜਕੇ ਲੱਗੀ ਭਿਆਨਕ ਅੱਗ ਨਾਲ ਸੜਕ ਕੇ ਸੁਆਹ ਹੋਈਆਂ ਹਾਊਸਬੋਟ ਤੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡਲ ਝੀਲ ਦੇ ਘਾਟ ਸੰਖਿਆ 9 ਕੋਲ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ 'ਚ ਇਕ ਔਰਤ ਅਤੇ ਇਕ ਪੁਰਸ਼ ਸ਼ਾਮਲ ਹਨ, ਜਦੋਂ ਕਿ ਤੀਜੇ ਦੀ ਪਛਾਣ ਦੀ ਅਜੇ ਪੁਸ਼ਟੀ ਨਹੀਂ ਕੀਤੀ ਜਾ ਸਕੀ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਡਲ ਝੀਲ 'ਚ ਲੱਗੀ ਅੱਗ, ਕਈ ਹਾਊਸਬੋਟ ਸੜ ਕੇ ਹੋਏ ਸੁਆਹ
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਡਲ ਝੀਲ 'ਚ ਲੱਗੀ ਭਿਆਨਕ ਅੱਗ 'ਚ ਕਰੋੜਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ, ਜਿਸ 'ਚ 5 ਹਾਊਸਬੋਟ ਅਤੇ ਉਨ੍ਹਾਂ ਨਾਲ ਜੁੜੀਆਂ ਇੰਨੀਆਂ ਹੀ ਝੌਂਪੜੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 5 ਦਿਨਾਂ ਬ੍ਰਿਟੇਨ ਯਾਤਰਾ 'ਤੇ ਪਹੁੰਚੇ ਲੰਡਨ
NEXT STORY