ਭਦਰਵਾਹ/ਜੰਮੂ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਸਥਿਤ ਇਕ 'ਗੈਸਟ ਹਾਊਸ' 'ਚ ਸ਼ੱਕੀ ਹਾਲਾਤਾਂ 'ਚ ਤਿੰਨ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹੋਟਲ ਦੇ ਕਮਰੇ ਵਿਚ ਅੰਗੀਠੀ ਮਿਲੀ ਅਤੇ ਸੰਭਵ ਤੌਰ 'ਤੇ ਤਿੰਨਾਂ ਦੀ ਮੌਤ ਸਾਹ ਘੁੱਟਣ ਕਾਰਨ ਹੋਈ ਹੈ। ਪੁਲਸ ਮੁਤਾਬਕ ਇਕ ਵਿਅਕਤੀ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਸ ਦਾ ਭਰਾ ਭਦਰਵਾਹ ਗਿਆ ਸੀ ਅਤੇ ਉਸ ਦੇ ਫੋਨ ਦਾ ਜਵਾਬ ਨਹੀਂ ਦੇ ਰਿਹਾ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਬੁੱਧਵਾਰ ਦੇਰ ਰਾਤ ਸ਼ਿਕਾਇਤਕਰਤਾ ਦੇ ਭਰਾ ਦੇ ਮੋਬਾਇਲ ਫੋਨ ਦੀ ਲੋਕੇਸ਼ਨ ਦਾ ਪਤਾ ਲਗਾਇਆ ਅਤੇ ਇਕ ਟੀਮ ਨੂੰ ਮੌਕੇ 'ਤੇ ਭੇਜਿਆ। ਅਧਿਕਾਰੀਆਂ ਨੇ ਦੱਸਿਆ ਕਿ ਟੀਮ ਨੇ ਸ਼ਿਕਾਇਤਕਰਤਾ ਦੇ ਭਰਾ ਦੀ ਗੱਡੀ ਦਾ ਪਤਾ ਲਗਾਇਆ ਅਤੇ ਪਾਇਆ ਕਿ ਉਨ੍ਹਾਂ ਨੇ ਭੱਦਰਵਾਹ ਸਥਿਤ ਰਾਇਲ ਇਨ ਗੈਸਟ ਹਾਊਸ 'ਚ ਕਮਰਾ ਬੁੱਕ ਕਰਵਾਇਆ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਕੋਈ ਜਵਾਬ ਨਾ ਮਿਲਣ 'ਤੇ ਪੁਲਸ ਨੇ ਦਰਵਾਜ਼ਾ ਤੋੜ ਕੇ ਅੰਦਰੋਂ ਤਿੰਨ ਵਿਅਕਤੀ ਬੇਹੋਸ਼ ਪਾਏ।
ਅਧਿਕਾਰੀਆਂ ਨੇ ਦੱਸਿਆ ਕਿ ਡਾਕਟਰਾਂ ਅਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦਾ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹੈ ਪਰ ਡੋਡਾ ਦੇ ਸੀਨੀਅਰ ਪੁਲਸ ਕਪਤਾਨ (SSP) ਸੰਦੀਪ ਮਹਿਤਾ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਸਾਹ ਘੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। SSP ਨੇ ਦੱਸਿਆ ਕਿ ਕਮਰੇ ਦੇ ਅੰਦਰੋਂ ਇਕ ਅੰਗੀਠੀ ਮਿਲੀ ਹੈ। ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਤਿੰਨਾਂ ਸਾਹ ਘੁੱਟਿਆ ਗਿਆ ਹੋਵੇਗਾ ਪਰ ਫੋਰੈਂਸਿਕ ਰਿਪੋਰਟ ਦੀ ਉਡੀਕ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਮੁਕੇਸ਼ ਕੁਮਾਰ, ਆਸ਼ੂਤੋਸ਼ ਅਤੇ ਸੰਨੀ ਚੌਧਰੀ ਵਜੋਂ ਹੋਈ ਹੈ। ਇਹ ਸਾਰੇ ਜੰਮੂ ਦੇ ਰਹਿਣ ਵਾਲੇ ਹਨ।
ਸਰਕਾਰੀ ਹਸਪਤਾਲ 'ਚ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੇ 350 ਤੋਂ ਵੱਧ ਲੋਕ
NEXT STORY