ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੋਪੀਆਂ ਦੇ ਚੌਗਾਮ ਇਲਾਕੇ ਵਿਚ ਮੁਕਾਬਲਾ ਉਸ ਸਮੇਂ ਸ਼ੁਰੂ ਹੋਇਆ, ਜਦੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਦੀ ਟੀਮ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ।
ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪੁਲਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਟਵੀਟ ਕਰ ਕੇ ਕਿਹਾ ਕਿ ਦੋ ਅੱਤਵਾਦੀ ਮਾਰੇ ਗਏ। ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਵਿਸਫੋਟਕ ਸਮੱਗਰੀ ਵੀ ਬਰਾਮਦ। ਮੁਹਿੰਮ ਜਾਰੀ ਹੈ। ਦੱਸ ਦੇਈਏ ਕਿ ਦੱਖਣੀ ਕਸ਼ਮੀਰ ਵਿਚ ਇਹ ਦੂਜਾ ਮੁਕਾਬਲਾ ਹੈ।
...ਜਦੋਂ IAS ਅਧਿਕਾਰੀ ਨੂੰ ਕੁੱਟਣ ਲਈ ਮਹਿਲਾ ਪੰਚਾਇਤ ਮੈਂਬਰ ਨੇ ਚੁੱਕੀ ਚੱਪਲ, ਜਾਣੋ ਪੂਰਾ ਮਾਮਲਾ
NEXT STORY