ਜੰਮੂ— ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ। ਇੰਡੀਅਨ ਆਰਮੀ ਦੇ ਐਕਸ਼ਨ 'ਚ ਸ਼ਨੀਵਾਰ ਨੂੰ 2 ਪਾਕਿਸਤਾਨੀ ਫੌਜੀ ਮਾਰੇ ਗਏ ਹਨ। ਰੱਖਿਆ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਪੱਲਨਵਾਲਾ ਅਤੇ ਅਖਨੂਰ 'ਚ ਮੋਹਰੀਆਂ ਚੌਕੀਆਂ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ, ਜਿਸ ਦਾ ਪ੍ਰਭਾਵੀ ਤਰੀਕੇ ਨਾਲ ਜਵਾਬ ਦਿੱਤਾ ਗਿਆ।
ਸੂਤਰਾਂ ਨੇ ਦੱਸਿਆ ਕਿ ਸਵੇਰੇ ਭਾਰਤੀ ਫੌਜ ਨੇ ਕੰਟਰੋਲ ਰੇਖਾ ਕੋਲ 2 ਲਾਸ਼ਾਂ ਪਈਆਂ ਦੇਖੀਆਂ। ਹਾਲਾਂਕਿ ਸਰਹੱਦ 'ਤੇ ਤਣਾਅਪੂਰਨ ਸਥਿਤੀ ਹੋਣ ਕਾਰਨ ਉਨ੍ਹਾਂ ਦਾ ਭੌਤਿਕ ਵੈਰੀਫਿਕੇਸ਼ਨ ਨਹੀਂ ਹੋ ਸਕਿਆ। ਉਨ੍ਹਾਂ ਨੇ ਦੱਸਿਆ ਕਿ ਇਲਾਕੇ 'ਚ ਸਰਹੱਦ ਪਾਰ ਤੋਂ ਗੋਲੀਬਾਰੀ ਹਾਲੇ ਵੀ ਜਾਰੀ ਹੈ। ਭਾਰਤ ਵਲੋਂ ਇਸ ਦਾ ਮੂੰੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।
ਇਸ ਦਰਮਿਆਨ ਪਾਕਿਸਤਾਨੀ ਫੌਜ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੀ ਹੈ। ਸ਼ੁੱਕਰਵਾਰ ਨੂੰ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਮੋਹਰੀ ਚੌਕੀਆਂ ਅਤੇ ਪਿੰਡਾਂ 'ਤੇ ਪਾਕਿਸਤਾਨ ਵਲੋਂ ਗੋਲੀਬਾਰੀ ਕੀਤੀ ਗਈ। ਪਾਕਿਸਤਾਨੀ ਜਵਾਨਾਂ ਨੇ ਮੋਰਟਾਰ ਦੇ ਗੋਲੇ ਦਾਗ਼ੇ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਮਾਨਕੋਟ ਸੈਕਟਰ 'ਚ ਹੋਈ ਗੋਲੀਬਾਰੀ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ। ਇਸ 'ਚ ਭਾਰਤੀ ਪੱਖ 'ਚ ਕਿਸੇ ਦੇ ਹਤਾਹਤ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰੱਖਿਆ ਬੁਲਾਰੇ ਨੇ ਕਿਹਾ,''ਕਰੀਬ 7.15 ਵਜੇ ਪਾਕਿਸਤਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦੇ ਗੋਲੇ ਦਾਗ਼ੇ।
ਭਾਰਤ ਦਾ ਗਲਤ ਨਕਸ਼ਾ ਪੋਸਟ ਕਰ ਕੇ ਟਰੋਲ ਹੋਏ ਸ਼ਸ਼ੀ ਥਰੂਰ, ਬਾਅਦ 'ਚ ਡਿਲੀਟ ਕੀਤਾ ਟਵੀਟ
NEXT STORY