ਜੰਮੂ — ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਇਕ ਫੌਜੀ ਹਸਪਤਾਲ 'ਚ ਇਕ ਪੰਦਰਵਾੜਾ ਪਹਿਲਾਂ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਕੋਟਲੀ ਦੇ ਸਬਜ਼ਕੋਟ ਪਿੰਡ ਦੇ ਰਹਿਣ ਵਾਲੇ ਤਬਾਰਕ ਹੁਸੈਨ (32) ਨੂੰ 21 ਅਗਸਤ ਨੂੰ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਛੇ ਸਾਲਾਂ ਵਿੱਚ ਦੂਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਸੀ।
ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਤੇ ਪਾਕਿਸਤਾਨੀ ਫੌਜ ਦੇ ਏਜੰਟ ਹੁਸੈਨ ਨੂੰ ਭਾਰਤੀ ਫੌਜੀਆਂ ਦੀ ਕਾਰਵਾਈ ਵਿਚ ਗੋਲੀ ਮਾਰ ਦਿੱਤੀ ਗਈ ਸੀ ਅਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਫੌਜ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਆਪਰੇਸ਼ਨ ਕੀਤਾ ਗਿਆ ਸੀ।
ਅਪਰੇਸ਼ਨ ਦੌਰਾਨ ਜਵਾਨਾਂ ਨੇ ਉਸ ਦੀ ਜਾਨ ਬਚਾਉਣ ਲਈ ਤਿੰਨ ਯੂਨਿਟ ਖ਼ੂਨਦਾਨ ਕੀਤਾ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਸੈਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਉਨ੍ਹਾਂ ਕਿਹਾ ਕਿ ਉਸ ਦੀ ਲਾਸ਼ ਨੂੰ ਕਾਨੂੰਨੀ ਕਾਰਵਾਈ ਲਈ ਪੁਲਿਸ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੰਡਨ ਤੋਂ ਚੋਰੀ ਹੋਈ 2.5 ਕਰੋੜ ਰੁਪਏ ਦੀ ਕਾਰ ਪਾਕਿਸਤਾਨ ਦੇ ਬੰਗਲੇ ਤੋਂ ਬਰਾਮਦ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
'ਵਰਜਿਨਿਟੀ ਟੈਸਟ' 'ਚ ਅਸਫ਼ਲ ਰਹਿਣ 'ਤੇ ਖਾਪ ਨੇ ਵਿਆਹੁਤਾ 'ਤੇ ਲਗਾਇਆ 10 ਲੱਖ ਰੁਪਏ ਜੁਰਮਾਨਾ
NEXT STORY