ਸ਼੍ਰੀਨਗਰ - ਜੰਮੂ-ਕਸ਼ਮੀਰ ਕਾਂਗਰਸ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਵਿੱਚ ਹਿਰਾਸਤ ਵਿੱਚ ਲਏ ਜਾਣ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਜੀ.ਏ. ਮੀਰ ਸਮੇਤ ਕਈ ਕਾਂਗਰਸ ਨੇਤਾ ਸ਼੍ਰੀਨਗਰ ਵਿੱਚ ਪਾਰਟੀ ਮੁੱਖ ਦਫ਼ਤਰ ਕੰਪਲੈਕਸ ਵਿੱਚ ਇਕੱਠੇ ਹੋਏ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲਈ ਜਾਣ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਪ੍ਰਿਯੰਕਾ ਗਾਂਧੀ ਨੂੰ ਤੱਤਕਾਲ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ। ਹੱਥਾਂ ਵਿੱਚ ਪੋਸਟਰ ਲਏ ਹੋਏ ਪ੍ਰਦਰਸ਼ਨਕਾਰੀਆਂ ਨੇ ਧਮਕੀ ਦਿੱਤੀ ਕਿ ਜਦੋਂ ਤੱਕ ਸ਼੍ਰੀਮਤੀ ਗਾਂਧੀ ਨੂੰ ਰਿਹਾਅ ਨਹੀਂ ਕਰ ਦਿੱਤਾ ਜਾਂਦਾ, ਤੱਦ ਤੱਕ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ - ਲਖੀਮਪੁਰ ਖੀਰੀ ਮਾਮਲਾ: ਗ੍ਰਿਫਤਾਰੀ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਬਿਆਨ ਆਇਆ ਸਾਹਮਣੇ
ਇਨ੍ਹਾਂ ਪੋਸਟਰਾਂ ਵਿੱਚ ਲਿਖਿਆ ਸੀ, ‘‘ਪ੍ਰਿਯੰਕਾ ਇੱਕ ਹਨ੍ਹੇਰੀ ਹੈ, ਦੂਜੀ ਇੰਦਰਾ ਗਾਂਧੀ ਹੈ।‘‘ ਮੀਰ ਨੇ ਇਸ ਦੌਰਾਨ ਪੱਤਰਕਾਰਾਂ ਨੂੰ ਕਿਹਾ, ‘‘ਪ੍ਰਿਯੰਕਾ ਨਾਲ ਕੀਤਾ ਗਿਆ ਦੁਰਵਿਅਵਹਾਰ ਨਿੰਦਣਯੋਗ ਹੈ । ਇਸ ਤੋਂ ਪਤਾ ਚੱਲਦਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ। ਪ੍ਰਿਯੰਕਾ ਕਿਸਾਨਾਂ ਦੇ ਪ੍ਰਤੀ ਹਮਦਰਦੀ ਦਿਖਾਉਣਾ ਚਾਹੁੰਦੀ ਸੀ।‘‘ ਪ੍ਰਿਯੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਸੋਮਵਾਰ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ, ਜਦੋਂ ਉਹ ਲਖੀਮਪੁਰ ਵਿੱਚ ਹਿੰਸਾ ਦਾ ਸ਼ਿਕਾਰ ਹੋਏ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵਾਹਨ ਦੁਆਰਾ ਦਰੜ ਦਿੱਤੇ ਜਾਣ ਦੀ ਘਟਨਾ ਵਿੱਚ ਚਾਰ ਕਿਸਾਨ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ, ਮੰਗਲਵਾਰ ਨੂੰ ਪ੍ਰਿਯੰਕਾ ਗਾਂਧੀ ਸਮੇਤ 11 ਲੋਕਾਂ ਖ਼ਿਲਾਫ਼ ‘ਸ਼ਾਂਤੀ ਭੰਗ ਕਰਨ' ਦੇ ਲਈ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਅਪੀਲ
NEXT STORY