ਸ੍ਰੀਨਗਰ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲੜ ਰਹੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰਾਂ ਦੇ ਪ੍ਰਚਾਰ ਲਈ 19 ਸਤੰਬਰ ਨੂੰ ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਪਾਰਟੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਪਾਰਕ 'ਚ ਭਾਜਪਾ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ 19 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਜਾਣਗੇ। ਉਨ੍ਹਾਂ ਦੱਸਿਆ ਕਿ ਰੈਲੀ ਵਿਚ ਕਰੀਬ 30,000 ਪਾਰਟੀ ਵਰਕਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਬੁਲਾਰੇ ਨੇ ਕਿਹਾ, ''ਭਾਜਪਾ ਦੇ ਸੀਨੀਅਰ ਨੇਤਾ ਮੁਹੰਮਦ ਅਨਵਰ ਖਾਨ ਨੂੰ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।'' ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਤਿੰਨ ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਅੱਜ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
NEXT STORY