ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਤੋਂ ਸੁਰੱਖਿਆ ਫੋਰਸਾਂ ਨੇ ਸੋਮਵਾਰ ਨੂੰ ਜੈ-ਏ-ਮੁਹੰਮਦ ਦੇ 2 ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਅਗਵਾਈ ਵਾਲੀ ਸੁਰੱਖਿਆ ਫੋਰਸਾਂ ਦੀ ਸਾਂਝੀ ਟੀਮ ਨੇ ਸ਼ੋਪੀਆਂ ਜ਼ਿਲੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ ਜੈਸ਼ ਦੇ 2 ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ।
ਉਨਾਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਰਕਰਾਂ ਦੀ ਪਛਾਣ ਜਹੂਰ ਅਹਿਮਦ ਅਤੇ ਉਜੈਰ ਅਹਿਮਦ ਡਾਰ ਦੇ ਰੂਪ 'ਚ ਹੋਈ ਹੈ। ਉਹ ਦੋਵੇਂ ਜ਼ਿਲੇ ਦੇ ਜੈਨ ਪੋਰਾ ਇਲਾਕੇ ਦੇ ਵਾਸੀ ਹਨ। ਉਨਾਂ ਕੋਲੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਉਨਾਂ ਨੇ ਕਿਹਾ ਕਿ ਉਨਾਂ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਕੋਵਿਡ-19: ਕੇਰਲ ਦੀ ਖੱਬੇਪੱਖੀ ਸਰਕਾਰ ਤੋਂ ਬਾਕੀ ਸੂਬੇ ਵੀ ਕੁਝ ਸਿੱਖਣ
NEXT STORY