ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਅਤੇ 28 ਰਾਸ਼ਟਰੀ ਰਾਈਫਲਜ਼ (ਆਰਆਰ) ਨੇ ਕੁਪਵਾੜਾ ਦੇ ਸੋਗਾਮ ਦੇ ਜੰਗਲਾਤ ਖੇਤਰ 'ਚ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਹਾਲ ਹੀ 'ਚ ਅੱਤਵਾਦੀ ਸੰਗਠਨ 'ਚ ਭਰਤੀ ਹੋਏ ਹਨ।
ਅੱਤਵਾਦੀਆਂ ਕੋਲੋਂ ਵਿਸਫੋਟਕ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਏ ਹਨ। ਸੂਤਰਾਂ ਨੇ ਦੱਸਿਆ ਕਿ ਤਿੰਨੋਂ ਅੱਤਵਾਦੀਆਂ ਵਿਰੁੱਧ ਮਾਮਲੇ ਦਰਜ ਕਰ ਲਏ ਗਏ ਹਨ। ਬੁੱਧਵਾਰ ਨੂੰ ਏ.ਕੇ.-47 ਰਾਈਫਲਜ਼ ਨਾਲ ਤਿੰਨ ਨੌਜਵਾਨਾਂ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਦਿਖਾਈ ਦਿੱਤੀ। ਇਨ੍ਹਾਂ ਨੌਜਵਾਨਾਂ ਨੇ ਇਸ ਤੋਂ ਪਹਿਲਾਂ ਵੀ ਅੱਤਵਾਦੀ ਸਮੂਹ 'ਚ ਸ਼ਾਮਲ ਹੋਣ ਦਾ ਐਲਾਨ ਕਰਨ ਲਈ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਸਨ।
ਦਿੱਲੀ ਹਾਈ ਕੋਰਟ ਦੀ ਜੱਜ ਸੰਗੀਤਾ ਢੀਂਗਰਾ ਨੇ ਦਿੱਤਾ ਅਸਤੀਫਾ
NEXT STORY