ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮਾਜਿਕ ਸੁਰੱਖਿਆ ਯੋਜਨਾ (ਐੱਸ. ਏ. ਐੱਸ. ਸੀ. ਐੱਮ.) ਸ਼ੁਰੂ ਕੀਤੀ। ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਟਵੀਟ ਕਰ ਕੇ ਇਸ ਸਮਾਜਿਕ ਸੁਰੱਖਿਆ ਯੋਜਨ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਲਿਖਿਆ ਕਿ ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਯੋਜਨਾ ਐੱਸ. ਏ. ਐੱਸ. ਸੀ. ਐੱਮ. ਦੀ ਅੱਜ ਸ਼ੁਰੂਆਤ ਕੀਤੀ। ਸਾਡਾ ਫਰਜ਼ ਅਤੇ ਜ਼ਿੰਮੇਵਾਰੀ ਹੈ ਕਿ ਅਸੀਂ ਪਰਿਵਾਰਾਂ ਦੀ ਮਦਦ ਕਰੀਏ, ਰੋਜ਼ੀ-ਰੋਟੀ ਲਈ ਅਤੇ ਉਨ੍ਹਾਂ ਦੀ ਜ਼ਿੰਦਗੀ ’ਚ ਸਥਿਰਤਾ ਯਕੀਨੀ ਕਰੀਏ। ਸਿਨਹਾ ਨੇ ਕਿਹਾ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਮਹਾਮਾਰੀ ਦੀ ਵਜ੍ਹਾ ਕਰ ਕੇ ਆਪਣੇ ਮਾਪਿਆਂ ਨੂੰ ਗੁਆਉਣ ਵਾਲੇ ਬੱਚਿਆਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਨ ਉਨ੍ਹਾਂ ਦੇ ਕਲਿਆਣ ਅਤੇ ਸਿੱਖਿਆ ਲਈ ਜ਼ਰੂਰੀ ਕਦਮ ਚੁੱਕੇਗਾ।
ਇਕ ਹੋਰ ਟਵੀਟ ’ਚ ਸਿਨਹਾ ਨੇ ਕਿਹਾ ਕਿ ਬੱਚਿਆਂ ਲਈ ਪੀ. ਐੱਮ. ਕੇਅਰਸ ਦਾ ਲਾਭ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਵੀ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਪਰਿਵਾਰਾਂ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ, ਜਿਨ੍ਹਾਂ ਨੇ ਮਹਾਮਾਰੀ ਦੀ ਵਜ੍ਹਾ ਕਰ ਕੇ ਕਮਾਉਣ ਵਾਲੇ ਮੈਂਬਰਾਂ ਨੂੰ ਗੁਆਇਆ ਹੈ। ਪੈਨਸ਼ਨ ਤੋਂ ਇਲਾਵਾ ਇਹ ਯਕੀਨੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਇਕ ਸਨਮਾਨਪੂਰਵਕ ਜ਼ਿੰਦਗੀ ਜਿਉਣ ਅਤੇ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਨਾ ਹੋਵੇ।
ਸਿਨਹਾ ਨੇ ਕਿਹਾ ਕਿ ਸਮਾਜ ਕਲਿਆਣ ਮਹਿਕਮੇ ਤਹਿਤ ਇਕ ਵਿਸ਼ੇਸ਼ ਸੈੱਲ ਦਾ ਗਠਨ ਕੀਤਾ ਗਿਆ ਹੈ, ਜੋ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਕਲਿਆਣ ਅਧਿਕਾਰੀ ਆਪਣੇ-ਆਪਣੇ ਖੇਤਰ ਵਿਚ ਅਜਿਹੇ ਪਰਿਵਾਰਾਂ ਨੂੰ ਨਿਯਮਿਤ ਤੌਰ ’ਤੇ ਮਿਲਣਗੇ ਤਾਂ ਕਿ ਉਨ੍ਹਾਂ ਨੂੰ 24 ਘੰਟੇ ਮਦਦ ਮਿਲ ਸਕੇ। ਸਿਨਹਾ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਹਰ ਪ੍ਰਭਾਵਿਤ ਪਰਿਵਾਰ ਤੱਕ ਪਹੁੰਚੇਗਾ ਅਤੇ ਜੇਕਰ ਉਹ ਆਪਣਾ ਕਾਰੋਬਾਰ ਸ਼ੁਰੂ ਕਰਨਾ ਜਾਂ ਸਵੈ-ਰੁਜ਼ਗਾਰ ਲਈ ਕੋਈ ਕੰਨ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਰਥਿਕ ਮਦਦ ਵੀ ਦੇਵੇਗਾ।
ਭਾਰਤ ਸਮੇਤ ਦੁਨੀਆ ਭਰ ’ਚ ਟਵਿੱਟਰ ਦੀਆਂ ਸੇਵਾਵਾਂ ਠੱਪ, ਯੂਜ਼ਰਸ ਪਰੇਸ਼ਾਨ
NEXT STORY