ਜੰਮੂ- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਯਾਨੀ ਐਤਵਾਰ ਨੂੰ ਗੁਆਂਢੀ ਦੇਸ਼ਾਂ ਨਾਲ ਸੰਬੰਧਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਸੀਹਤ ਦਿੱਤੀ। ਮਹਿਬੂਬਾ ਨੇ ਕਿਹਾ ਕਿ ਪਾਕਿਸਤਾਨ ਅਤੇ ਚੀਨ ਤੋਂ ਇਲਾਵਾ ਨੇਪਾਲ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਨਾਲ ਵੀ ਸਾਡੇ ਸੰਬੰਧ ਚੰਗੇ ਨਹੀਂ ਹਨ।
ਮੁਫ਼ਤੀ ਨੇ ਕਿਹਾ ਕਿ ਜਦੋਂ ਪਾਕਿਸਤਾਨ ਨਾਲ ਸੰਬੰਧ ਖ਼ਰਾਬ ਹੁੰਦੇ ਹਨ ਤਾਂ ਸਰਹੱਦ 'ਤੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਚੀਨ ਨਾਲ ਸੰਬੰਧ ਵਿਗੜਨ 'ਤੇ ਸਾਡੇ 22 ਫ਼ੌਜੀਆਂ ਨੇ ਆਪਣੀ ਜਾਨ ਗਵਾ ਦਿੱਤੀ। ਮਹਿਬੂਬਾ ਨੇ ਕੇਂਦਰ ਸਰਕਾਰ ਨੂੰ ਚੋਣ ਜਿੱਤਣ ਵਾਲੀ ਮਸ਼ੀਨ ਕਰਾਰ ਦਿੱਤਾ। ਦੱਸਣਯੋਗ ਹੈ ਕਿ ਐਤਵਾਰ ਨੂੰ ਮਹਿਬੂਬਾ ਪੁੰਛ ਜ਼ਿਲ੍ਹੇ ਦੇ ਦੌਰੇ 'ਤੇ ਸੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਬੈਠਕ ਵੀ ਕੀਤੀ।
ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ
NEXT STORY