ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਿਲਬਾਗ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਸੁਰੱਖਿਆ ਦਸਤਿਆਂ ਨੇ ਮੁਕਾਬਲਿਆਂ ਦੌਰਾਨ ਅੱਤਵਾਦੀ ਆਤਮ-ਸਮਰਪਣ ਕਰਨ ਨੂੰ ਤਰਜੀਹ ਦੇ ਰਹੇ ਹਨ ਅਤੇ ਇਹ ਇਕ ਸਵਾਗਤ ਯੋਗ ਤਬਦੀਲੀ ਹੈ। ਦਿਲਬਾਗ ਸਿੰਘ ਨੇ ਹਥਿਆਰ ਚੁੱਕ ਚੁਕੇ ਨੌਜਵਾਨਾਂ ਤੋਂ ਹਿੰਸਾ ਦੀ ਰਾਹ ਛੱਡਣ ਅਤੇ ਮੁੱਖ ਧਾਰਾ 'ਚ ਵਾਪਸ ਆਉਣ ਦੀ ਅਪੀਲ ਕੀਤੀ। ਰਾਸ਼ਟਰੀ ਏਕਤਾ ਦਿਵਸ ਮੌਕੇ ਸ਼ਹਿਰ ਦੇ ਬਾਹਰੀ ਖੇਤਰ 'ਚ ਆਯੋਜਿਤ ਇਕ ਪ੍ਰੋਗਰਾਮ ਤੋਂ ਵੱਖ ਡੀ.ਜੀ.ਪੀ. ਨੇ ਪੱਤਰਕਾਰਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ,''ਬੀਤੇ ਕੁਝ ਮੁਕਾਬਲਿਆਂ 'ਚ ਅੱਤਵਾਦੀਆਂ ਦਾ ਸਮਰਪਣ ਕਰਨਾ ਇਕ ਸਵਾਗਤ ਯੋਗ ਤਬਦੀਲੀ ਹੈ। ਮੁਕਾਬਲੇ ਦੌਰਾਨ, ਜਦੋਂ ਗੋਲੀਆਂ ਚੱਲ ਰਹੀਆਂ ਹੁੰਦੀਆਂ ਹਨ, ਉਸ ਸਮੇਂ ਵੀ ਭਟਕੇ ਹੋਏ ਨੌਜਵਾਨ ਪੁਲਸ ਅਤੇ ਸੁਰੱਖਿਆ ਦਸਤਿਆਂ ਦੇ ਸਮਰਪਣ ਕਰਨ ਦੇ ਪ੍ਰਸਤਾਵਾਂ ਨੂੰ ਸਵੀਕਾਰ ਕਰ ਰਹੇ ਹਨ।''
ਇਹ ਵੀ ਪੜ੍ਹੋ : ਪਟਾਕੇ 'ਤੇ ਗਿਲਾਸ ਰੱਖ ਕੇ ਚਲਾਉਣ ਨਾਲ ਬੱਚੇ ਦੀ ਮੌਤ, ਸਰੀਰ 'ਚ ਵੜੇ ਸਟੀਲ ਦੇ ਟੁੱਕੜੇ
ਡੀ.ਜੀ.ਪੀ. ਨੇ ਕਿਹਾ ਕਿ ਜਿਨ੍ਹਾਂ ਨੇ ਵੀ ਆਪਣੇ ਹੱਥਾਂ 'ਚ ਹਥਿਆਰ ਚੁਕੇ ਹਨ, ਉਹ ਹਿੰਸਾ ਦਾ ਰਸਤਾ ਛੱਡ ਦੇਣ ਅਤੇ ਮੁੱਖ ਧਾਰਾ 'ਚ ਵਾਪਸ ਆਉਣ। ਅਧਿਕਾਰੀ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ,''ਅਸੀਂ ਚਾਹੁੰਦੇ ਹਾਂ ਕਿ ਜਿਨ੍ਹਾਂ ਨੌਜਵਾਨਾਂ ਨੂੰ ਵਰਗਲਾ ਕੇ ਗਲਤ ਰਸਤੇ 'ਤੇ ਭੇਜ ਦਿੱਤਾ ਗਿਆ ਹੈ, ਉਹ ਵਾਪਸ ਆਉਣ। ਹਾਲੇ ਵੀ ਸਮਾਂ ਹੈ, ਉਹ ਵਾਪਸ ਆ ਸਕਦੇ ਹਨ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਾਂਗੇ।'' ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪੁਲਸ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਕਸ਼ਮੀਰੀ ਨੌਜਵਾਨ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ 'ਚ ਹਿੱਸਾ ਲੈ ਰਹੇ ਹਨ। ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਵੀਰਵਾਰ ਨੂੰ ਭਾਜਪਾ ਦੇ ਤਿੰਨ ਵਰਕਰਾਂ ਦੇ ਕਤਲ ਦੇ ਮਾਮਲੇ ਦੀ ਜਾਂਚ 'ਚ ਤਰੱਕੀ ਬਾਰੇ ਦਿਲਬਾਗ ਸਿੰਘ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ 'ਚ ਚੱਲ ਰਹੀ ਹੈ। ਡੀ.ਜੀ.ਪੀ. ਨੇ ਕਿਹਾ,''ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਚੁਕੀ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।''
ਇਹ ਵੀ ਪੜ੍ਹੋ : 'ਅਲਾਦੀਨ ਦੇ ਚਿਰਾਗ' ਦੇ ਨਾਂ 'ਤੇ ਡਾਕਟਰ ਨੂੰ ਲਗਾਇਆ 31 ਲੱਖ ਰੁਪਏ ਦਾ ਚੂਨਾ, ਜਾਣੋ ਕੀ ਹੈ ਪੂਰਾ ਮਾਮਲਾ
ਕੋਵਿਡ-19 ਦਾ ਟੀਕਾ ਮੁਫ਼ਤ ਦੇਣ ਦਾ ਵਾਅਦਾ ਚੋਣ ਜ਼ਾਬਤਾ ਦੀ ਉਲੰਘਣਾ ਨਹੀਂ : ਚੋਣ ਕਮਿਸ਼ਨ
NEXT STORY