ਬਾਂਦੀਪੋਰਾ- ਜੰਮੂ-ਕਸ਼ਮੀਰ 'ਚ ਸੁਰੱਖਿਆ ਫ਼ੋਰਸਾਂ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਸੁਰੱਖਿਆ ਫ਼ੋਰਸਾਂ ਦੇ ਇਕ ਸਾਂਝੇ ਆਪਰੇਸ਼ਨ ਦੌਰਾਨ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਸਾਥੀਆਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਕ ਨਿਊਜ਼ ਏਜੰਸੀ ਅਨੁਸਾਰ,''ਜੰਮੂ-ਕਸ਼ਮੀਰ ਪੁਲਸ ਨੇ ਕਿਹਾ ਹੈ ਕਿ ਬਾਂਦੀਪੋਰਾ ਪੁਲਸ ਅਤੇ ਹੋਰ ਸੁਰੱਖਿਆ ਫ਼ੋਰਸਾਂ ਵਲੋਂ ਸਾਂਝੇ ਆਪਰੇਸ਼ਨ 'ਚ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਜੰਮੂ-ਕਸ਼ਮੀਰ 'ਚ ਜੈਸ਼-ਏ-ਮੁਹੰਮਦ ਅਤੇ ਉਸ ਦੇ ਸਹਾਇਕ ਸੰਗਠਨ ਲਸ਼ਕਰ-ਏ-ਮੁਸਤਫਾ ਦੇ 2 ਨਵੇਂ ਭਰਤੀ ਕੀਤੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਚਾਰ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮੀਡੀਆ ਰਿਪੋਰਟ ਅਨੁਸਾਰ ਇਨ੍ਹਾਂ ਕੋਲੋਂ 2 ਪਿਸਤੌਲਾਂ, ਤਿੰਨ ਮੈਗਜ਼ੀਨ ਅਤੇ 116 ਗੋਲੀਆਂ ਸਮੇਤ ਸ਼ੱਕੀ ਸਮੱਗਰੀ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ, ਜਾਂਚ ਦੌਰਾਨ ਕਾਰ 'ਚ ਸਵਾਰ ਦੋਵੇਂ ਅੱਤਵਾਦੀ ਦੌੜਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਸੁਰੱਖਿਆ ਫ਼ੋਰਸਾਂ ਦੀ ਸਮਝਦਾਰੀ ਕਾਰਨ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹਿਰਾਸਤ 'ਚ ਲਏ ਗਏ ਕਿਸਾਨਾਂ ਦੀ ਰਿਹਾਈ ਤੱਕ ਸਰਕਾਰ ਨਾਲ ਨਹੀਂ ਹੋਵੇਗੀ ਕੋਈ ਗੱਲਬਾਤ : ਕਿਸਾਨ ਮੋਰਚਾ
NEXT STORY