ਜੰਮੂ-ਕਸ਼ਮੀਰ—ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖਬਰ ਮਿਲੀ ਹੈ। ਇਸ ਮੁਠਭੇੜ 'ਚ ਫੌਜ ਨੇ ਇਕ ਅੱਤਵਾਦੀ ਢੇਰ ਕਰ ਦਿੱਤਾ ਜਿਸ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ।
ਖਬਰਾਂ ਮੁਤਾਬਕ ਐਤਵਾਰ ਸ਼ਾਮ ਜੰਮੂ ਕਸ਼ਮੀਰ ਦੇ ਹੰਦਵਾੜਾ 'ਚ ਅੱਤਵਾਦੀਆਂ ਨੇ ਪੁਲਸ ਨਾਕਾ ਪਾਰਟੀ 'ਤੇ ਹਮਲਾ ਕਰ ਦਿੱਤਾ ਸੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ। ਹਾਲਾਂਕਿ ਉਸ ਦੀ ਹਾਲੇ ਸ਼ਿਨਾਖਤ ਨਹੀਂ ਹੋ ਸਕੀ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ 'ਚ ਘੇਰਾਬੰਦੀ ਕਰਦੇ ਹੋਏ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਇਕ ਵੱਡੇ ਆਪਰੇਸ਼ਨ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ। ਇਨ੍ਹਾਂ ਦੋਵਾਂ 'ਚੋ ਇਕ ਅੱਤਵਾਦੀ ਦੀ ਪਛਾਣ ਹਿਜ਼ਬੁਲ ਮੁਜਾਹੀਦੀਨ ਦੇ ਕਮਾਂਡਰ ਮਨਾਨ ਵਾਨੀ ਦੇ ਰੂਪ 'ਚ ਹੋਈ ਹੈ।
ਪ੍ਰਕਾਸ਼ ਸਿੰਘ ਬਾਦਲ ਨਾਲ ਕੱਲ ਮੁਲਾਕਾਤ ਕਰ ਸਕਦੇ ਨੇ ਅਜੈ ਚੌਟਾਲਾ
NEXT STORY