ਸ਼ੋਪੀਆਂ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਚਕੁਰਾ ਇਲਾਕੇ ਸੁਰੱਖਿਆ ਦਸਤਿਆਂ ਨੇ ਬੁੱਧਵਾਰ ਨੂੰ ਇਕ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਹਾਲੇ ਲਾਸ਼ਾਂ ਬਰਾਮਦ ਨਹੀਂ ਕੀਤੀਆਂ ਜਾ ਸਕੀਆਂ। ਫਿਲਹਾਲ, ਸਰਚ ਆਪਰੇਸ਼ਨ ਜਾਰੀ ਹੈ, ਇਸ ਦੇ ਨਾਲ ਹੀ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੁਰੱਖਿਆ ਦਸਤਿਆਂ ਨੇ ਚਕੁਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਦੇ ਜਵਾਨਾਂ ਨੇ ਸਰਚ ਆਪਰੇਸ਼ਨ ਸ਼ੁਰੂ ਕੀਤਾ। ਇਸੇ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ 2 ਅੱਤਵਾਦੀ ਮਾਰੇ ਗਏ ਹਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਸ਼੍ਰੀਨਗਰ ਦੇ ਰਾਮਬਾਗ ਇਲਾਕੇ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਸਨ। ਇਸ ਮੁਕਾਬਲੇ 'ਚ ਮਾਰੇ ਗਏ 2 ਅੱਤਵਾਦੀਆਂ 'ਚੋਂ ਇਕ ਦੀ ਪਛਾਣ ਇਰਸ਼ਾਦ ਅਹਿਮਦ ਡਾਰ ਦੇ ਰੂਪ 'ਚ ਹੋਈ ਸੀ, ਜੋ ਪਿਛਲੇ 3 ਸਾਲਾਂ ਤੋਂ ਸਰਗਰਮ ਸੀ। ਹਾਲੇ ਦੂਜੇ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਸੀ।
ਜੰਮੂ 'ਚ ਸ਼ੁਰੂ ਹੋਇਆ ਰੋਪਵੇਅ ਪ੍ਰਾਜੈਕਟ, ਲੋਕਾਂ ਨੂੰ ਸਫ਼ਰ ਆ ਰਿਹੈ ਬੇਹੱਦ ਪਸੰਦ
NEXT STORY