ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਬੁੱਧਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ (ਕਾਸੋ) ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸ਼ੋਪੀਆਂ ਦੇ ਚਿੱਤਰਾਗਾਮ ਪਿੰਡ 'ਚ ਕਾਸੋ ਸ਼ੁਰੂ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ 'ਤੇ ਅੱਤਵਾਦੀਆਂ ਨੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਬੁਲਾਰੇ ਅਨੁਸਾਰ ਇਸ ਮੁਕਾਬਲੇ 'ਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ। ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। ਇਸ ਦਰਮਿਆਨ ਅੱਤਵਾਦੀਆਂ ਨੂੰ ਦੌੜਨ ਤੋਂ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਨੇੜਲੇ ਇਲਾਕਿਆਂ 'ਚ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਜਲ ਸੈਨਾ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ : ਰਾਜਨਾਥ
NEXT STORY