ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਸੋਮਵਾਰ ਨੂੰ ਸ਼ੱਕੀ ਅੱਤਵਾਦੀਆਂ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਨੇਤਾ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐੱਸ.ਓ.) ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਨਾਤੀਪੋਰਾ ਇਲਾਕੇ 'ਚ ਪੀ.ਡੀ.ਪੀ. ਨੇਤਾ ਹਾਜੀ ਪਰਵੇਜ਼ ਅਹਿਮਦ ਦੇ ਪੀ.ਐੱਸ.ਓ. 'ਤੇ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : ਕੋਈ ਵਾਇਰਸ ਸਾਡੇ ਹਥਿਆਰਬੰਦ ਦਸਤਿਆਂ ਨੂੰ ਡਿਊਟੀ ਕਰਨ ਤੋਂ ਨਹੀਂ ਰੋਕ ਸਕਦਾ: ਰਾਜਨਾਥ
ਗੰਭੀਰ ਰੂਪ ਨਾਲ ਜ਼ਖਮੀ ਕਾਂਸਟੇਬਲ ਮੰਜ਼ੂਰ ਅਹਿਮਦ ਨੂੰ ਤੁਰੰਤ ਸ਼ੇਰੇ-ਕਸ਼ਮੀਰ ਆਯੂਵਿਗਿਆਨ ਸੰਸਥਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਦਸਤੇ ਮੌਕੇ 'ਤੇ ਪਹੁੰਚੇ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਸੁਰੱਖਿਆ ਦਸਤਿਆਂ ਨੇ ਹਾਦਸੇ ਵਾਲੀ ਜਗ੍ਹਾ ਤੋਂ 3 ਕਿਲੋਮੀਟਰ ਦੇ ਦਾਇਰੇ 'ਚ ਜਾਂਚ ਚੌਕੀਆਂ ਨੂੰ ਚੌਕਸ ਕਰ ਦਿੱਤਾ ਹੈ ਅਤੇ ਵਾਹਨਾਂ ਨੂੰ ਜਾਂਚ ਤੋਂ ਬਾਅਦ ਹੀ ਅੱਗੇ ਵਧਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਰਨ ਅੱਜ ਕਈ ਰੂਟ ਬੰਦ, ਦਿੱਲੀ ਆਉਣਾ ਹੈ ਤਾਂ ਇਸ ਰਸਤੇ ਦੀ ਕਰੋ ਵਰਤੋਂ
ਕੋਈ ਵਾਇਰਸ ਸਾਡੇ ਹਥਿਆਰਬੰਦ ਦਸਤਿਆਂ ਨੂੰ ਡਿਊਟੀ ਕਰਨ ਤੋਂ ਨਹੀਂ ਰੋਕ ਸਕਦਾ: ਰਾਜਨਾਥ
NEXT STORY