ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਉੱਪਰੀ ਇਲਾਕਿਆਂ 'ਚ ਹਾਲ ਹੀ 'ਚ ਹੋਈ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਇਸ ਕੇਂਦਰ ਸ਼ਾਸਿਤ ਪ੍ਰਦੇਸ਼ 'ਚ 5 ਜ਼ਿਲ੍ਹਿਆਂ 'ਚ ਬਰਫ਼ ਦੇ ਤੋਦੇ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਡੋਡਾ, ਗਾਂਦਰਬਲ, ਕਿਸ਼ਤਵਾੜ, ਪੁੰਛ ਅਤੇ ਰਾਮਬਨ ਜ਼ਿਲ੍ਹਿਆਂ 'ਚ ਘੱਟ ਖ਼ਤਰੇ ਵਾਲੀ ਬਰਫ਼ੀਲੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਤੋਂ 2,800 ਮੀਟਰ ਉੱਪਰ ਬਰਫ਼ ਦੇ ਤੋਦੇ ਡਿੱਗਣ ਦਾ ਖ਼ਦਸ਼ਾ ਹੈ। ਲੋਕਾਂ ਤੋਂ ਬਰਫ਼ ਦੇ ਤੋਦੇ ਡਿੱਗਣ ਦੇ ਖ਼ਦਸ਼ੇ ਵਾਲੇ ਇਲਾਕਿਆਂ ਤੋਂ ਬਚਣ ਅਤੇ ਸਰਕਾਰ ਵਲੋਂ ਜਾਰੀ ਐਡਵਾਇਜ਼ਰੀ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਜੰਮੂ ਕਸ਼ਮੀਰ ਦੇ ਜ਼ਿਆਦਾਤਰ ਉੱਪਰੀ ਇਲਾਕਿਆਂ 'ਚ ਇਸ ਹਫ਼ਤੇ ਹਲਕੀ ਤੋਂ ਭਾਰੀ ਬਰਫ਼ਬਾਰੀ ਹੋਈ ਹੈ।
ਭਾਰਤ ਨੇ ਵਿਸ਼ਵ ਪੱਧਰ 'ਤੇ ਗੱਡੇ ਝੰਡੇ: Wind Power ਖੇਤਰ 'ਚ ਬਣਿਆ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦੇਸ਼
NEXT STORY