ਸ਼੍ਰੀਨਗਰ (ਏਜੰਸੀ)- ਸੁਰੱਖਿਆ ਫ਼ੋਰਸਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਅੱਤਵਾਦੀਆਂ ਦੇ 2 "ਓਵਰਗ੍ਰਾਉਂਡ ਵਰਕਰਾਂ" ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਅਤੇ ਫੌਜ ਦੀ ਇਕ ਸਾਂਝੀ ਟੀਮ ਨੇ ਬੁੱਧਵਾਰ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਡੇਲੀਨਾ ਖੇਤਰ 'ਚ ਇਕ ਤਲਾਸ਼ੀ ਮੁਹਿੰਮ ਚਲਾਈ ਅਤੇ ਵਸੀਮ ਅਹਿਮਦ ਬੇਗ ਅਤੇ ਤਾਹਿਰ ਅਹਿਮਦ ਮਲਿਕ ਨਾਮੀ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ 2 ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ (ਆਈਈਡੀ), ਇਕ ਪਿਸਤੌਲ, ਪਿਸਤੌਲ ਦੇ 10 ਕਾਰਤੂਸ ਅਤੇ 6,500 ਰੁਪਏ ਨਕਦ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਚੱਲ ਰਹੀ ਹੈ। ਓਵਰਗ੍ਰਾਉਂਡ ਵਰਕਰ ਉਹ ਲੋਕ ਹੁੰਦੇ ਹਨ, ਜੋ ਗੁਪਤ ਰੂਪ ਨਾਲ ਅੱਤਵਾਦੀਆਂ ਨੂੰ ਰਸਦ, ਪਨਾਹ, ਜਾਣਕਾਰੀ ਜਾਂ ਹੋਰ ਸਹਾਇਤਾ ਪ੍ਰਦਾਨ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
NEXT STORY