ਜੰਮੂ (ਏਜੰਸੀ)- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਤੋਂ ਲੰਘਦੇ ਸਮੇਂ ਦਿੱਲੀ ਜਾਣ ਵਾਲੀ ਇਕ ਰੇਲਗੱਡੀ ਦੇ ਡਰਾਈਵਰ ਦੇ ਕੈਬਿਨ ਦੀ ਖਿੜਕੀ ਦਾ ਸ਼ੀਸ਼ਾ ਰਹੱਸਮਈ ਢੰਗ ਨਾਲ ਟੁੱਟ ਗਿਆ, ਜਿਸ ਕਾਰਨ ਰੇਲਵੇ ਪੱਟੜੀ ਦੇ ਕਿਨਾਰੇ ਵੱਡੇ ਪੈਮਾਨੇ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਕਿਹਾ ਕਿ ਮੁੱਢਲੀ ਜਾਂਚ 'ਚ ਭੰਨਤੋੜ ਦੇ ਖਦਸ਼ੇ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਘਟਨਾ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਰੇਲਗੱਡੀ ਸੋਮਵਾਰ ਦੇਰ ਰਾਤ ਜੰਮੂ ਤਵੀ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰਵਾਨਾ ਹੋਈ ਪਰ ਰਾਤ 9:10 ਵਜੇ ਦੇ ਕਰੀਬ ਸਾਂਬਾ ਰੇਲਵੇ ਸਟੇਸ਼ਨ 'ਤੇ ਰੁਕ ਗਈ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਦੇ ਵਿਜੇਪੁਰ ਖੇਤਰ 'ਚੋਂ ਲੰਘਦੇ ਸਮੇਂ ਕਿਸੇ ਚੀਜ਼ ਨਾਲ ਟਕਰਾਉਣ ਤੋਂ ਬਾਅਦ ਖਿੜਕੀ ਦਾ ਸ਼ੀਸ਼ਾ ਟੁੱਟ ਗਿਆ, ਜਿਸ ਤੋਂ ਬਾਅਦ ਲੋਕੋ ਪਾਇਲਟ ਨੇ ਸਟੇਸ਼ਨ ਮਾਸਟਰ ਕੋਲ ਸ਼ਿਕਾਇਤ ਦਰਜ ਕਰਵਾਈ।
ਉਨ੍ਹਾਂ ਕਿਹਾ ਕਿ ਸੀਨੀਅਰ ਪੁਲਸ ਅਧਿਕਾਰੀਆਂ ਦੇ ਨਾਲ-ਨਾਲ ਪੁਲਸ ਕਰਮਚਾਰੀ ਮੌਕੇ 'ਤੇ ਪਹੁੰਚੇ। ਘਟਨਾ ਦੇ ਜੁੜੀਆਂ ਸਥਿਤੀਆਂ ਦਾ ਪਤਾ ਲਗਾਉਣ ਲਈ ਸਰਕਾਰੀ ਰੇਲਵੇ ਪੁਲਸ (ਜੀ.ਆਰ.ਪੀ.) ਦੇ ਸਹਿਯੋਗ ਨਾਲ ਰੇਲਵੇ ਪੱਟੜੀਆਂ ਦੇ ਨਾਲ-ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਘਟਨਾ ਸਮੇਂ ਨੇੜਲੇ ਇਲਾਕੇ 'ਚ ਇਕ ਵਿਆਹ ਸਮਾਰੋਹ ਚੱਲ ਰਿਹਾ ਸੀ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਸ਼ੀਸ਼ਾ ਕਿਸ ਕਾਰਨ ਟੁੱਟਿਆ। ਅਧਿਕਾਰੀਆਂ ਨੇ ਕਿਹਾ ਕਿ ਜ਼ਰੂਰੀ ਮੁਰੰਮਤ ਤੋਂ ਬਾਅਦ ਰੇਲਗੱਡੀ ਰਾਤ 9:30 ਵਜੇ ਦੇ ਕਰੀਬ ਦੁਬਾਰਾ ਰਵਾਨਾ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
NEXT STORY