ਸ਼੍ਰੀਨਗਰ- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਫ਼ੌਜ ਦੀ ਬਾਦਾਮੀਬਾਗ ਛਾਉਣੀ 'ਚ ਅੱਗ ਲੱਗਣ ਨਾਲ ਇਕ ਗੈਰ-ਸਥਾਨਕ ਨਾਗਰਿਕ ਦੀ ਮੌਤ ਹੋ ਗਈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਛਾਉਣੀ ਕੰਪਲੈਕਸ 'ਚ ਸਥਿਤ ਨਿੱਜੀ ਕੈਂਟੀਨ 'ਚ ਅੱਗ ਲੱਗ ਗਈ।
ਘਟਨਾ 'ਚ ਹਰਿਆਣਾ ਵਾਸੀ ਠੇਕੇਦਾਰ ਰਾਜੇਸ਼ ਕੁਮਾਰ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਸੀ, ਹਾਲਾਂਕਿ ਅਧਿਕਾਰੀਆਂ ਨੇ ਅੱਗ ਲੱਗਣ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ 'ਚ ਰੂਸ ਤੋਂ ਆਏ 7 ਫੁੱਟ ਲੰਬੇ 'ਮਸਕੁਲਰ ਬਾਬਾ' ਦੇ ਚਰਚੇ
NEXT STORY