ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅੱਜ ਯਾਨੀ ਐਤਵਾਰ ਤੜਕੇ ਬਾਰਾਮੂਲਾ ਦੇ ਸੋਪੋਰ ਸ਼ਹਿਰ ਤੋਂ 2 ਕਿਲੋਮੀਟਰ ਦੂਰ ਰੇਬਨ 'ਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਦਸਤਿਆਂ ਨੇ ਖੇਤਰ ਤੋਂ ਬਾਹਰ ਨਿਕਲਣ ਦੇ ਸਾਰੇ ਮਾਰਗਾਂ ਨੂੰ ਸੀਲ ਕਰਨ ਤੋਂ ਬਾਅਦ ਸ਼ੱਕੀ ਇਲਾਕੇ ਵੱਲ ਵਧਣਾ ਸ਼ੁਰੂ ਕੀਤਾ, ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਅੰਤਿਮ ਖਬਰ ਮਿਲਣ ਤੱਕ ਮੁਹਿੰਮ ਜਾਰੀ ਸੀ। ਇਸ ਵਿਚ ਹਾਦਸੇ ਵਾਲੀ ਜਗ੍ਹਾ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ। ਨੇੜਲੇ ਇਲਾਕਿਆਂ 'ਚ ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ 'ਚ ਸੁਰੱਖਿਆ ਕਾਰਨਾਂ ਕਰ ਕੇ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
12 ਦਿਨਾਂ ਬਾਅਦ ਫਿਰ ਵਧੀ ਤੇਲ ਦੀ ਕੀਮਤ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
NEXT STORY