ਸ਼੍ਰੀਨਗਰ- ਜੰਮੂ ਕਸ਼ਮੀਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਸੱਤਾਧਾਰੀ ਉਮਰ ਅਬਦੁੱਲਾ ਸਰਕਾਰ ਇੱਥੇ ਆਪਣੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਰਾਖਵਾਂਕਰਨ ਦਾ ਮੁੱਦਾ ਚੁੱਕ ਰਹੀ ਹੈ। ਭਾਜਪਾ ਬੁਲਾਰੇ ਅਲਤਾਫ਼ ਠਾਕੁਰ ਨੇ ਬੁੱਧਵਾਰ ਨੂੰ ਸ਼੍ਰੀਨਗਰ 'ਚ ਮੀਡੀਆ ਕਰਮੀਆਂ ਨੂੰ ਕਿਹਾ,''ਅਬਦੁੱਲਾ ਸਰਕਾਰ ਮੈਨੀਫੈਸਟੋ 'ਚ ਕੀਤੇ ਗਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ 'ਚ ਹਰ ਮੋਰਚੇ 'ਤੇ ਅਸਫ਼ਲ ਰਹੀ ਹੈ।''
ਉਨ੍ਹਾਂ ਕਿਹਾ ਕਿ ਰਾਖਵਾਂਕਰਨ ਦਾ ਮੁੱਦਾ ਚੁੱਕ ਕੇ ਅਬਦੁੱਲਾ ਸਰਕਾਰ ਆਪਣੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੀ ਠਾਕੁਰ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੱਤਾ ਸੰਭਾਲੇ ਹੋਏ ਅਬਦੁੱਲਾ ਸਰਕਾਰ ਨੂੰ ਲਗਭਗ 3 ਮਹੀਨੇ ਹੋ ਚੁੱਕੇ ਹਨ ਪਰ ਉਹ ਆਪਣੇ ਮੈਨੀਫੈਸਟੋ 'ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਫ਼ਲ ਰਹੀ ਹੈ, ਜਿਸ 'ਚ 200 ਯੂਨਿਟ ਮੁਫ਼ਤ ਬਿਜਲੀ, 12 ਗੈਸ ਸਿਲੰਡਰ, 10 ਕਿਲੋ ਚੌਲ, ਇਕ ਲੱਖ ਨੌਕਰੀਆਂ ਅਤੇ ਜੰਮੂ ਕਸ਼ਮੀਰ 'ਚ ਦਿਹਾੜੀ ਮਜ਼ਦੂਰਾਂ ਨੂੰ ਨਿਯਮਿਤ ਕਰਨਾ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸਾ; ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 4 ਲੋਕਾਂ ਦੀ ਮੌਤ
NEXT STORY