ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਐਤਵਾਰ ਨੂੰ ਦੱਖਣੀ ਕਸ਼ਮੀਰ ਦੇ ਹਿਮਾਲਿਆ 'ਚ ਸਥਿਤ ਅਮਰਨਾਥ ਗੁਫ਼ਾ 'ਚ ਬਾਬਾ ਬਰਫ਼ਾਨੀ ਦੀ ਵਿਸ਼ੇਸ਼ ਪੂਜਾ ਕੀਤੀ ਅਤੇ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦੇ ਜਲਦ ਖਤਮ ਹੋਣ ਦੀ ਪ੍ਰਾਰਥਨਾ ਕੀਤੀ। ਸ਼੍ਰੀ ਮੁਰਮੂ, ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (ਐੱਸ.ਏ.ਐੱਸ.ਬੀ.) ਦੇ ਪ੍ਰਧਾਨ ਵੀ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉੱਪ ਰਾਜਪਾਲ ਨੇ ਆਪਣੇ ਪਰਿਵਾਰ ਨਾਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਅਮਰਨਾਥ ਗੁਫ਼ਾ ਦੀ ਯਾਤਰਾ ਕੀਤੀ ਅਤੇ ਜੰਮੂ-ਕਸ਼ਮੀਰ 'ਚ ਸ਼ਾਂਤੀ ਦੀ ਵੀ ਪ੍ਰਾਰਥਨਾ ਕੀਤੀ।
ਇਸ ਸਾਲ 42 ਦਿਨਾਂ ਦੀ ਸਾਲਾਨਾ ਅਮਰਨਾਥ ਯਾਤਰਾ 23 ਜੂਨ ਤੋਂ ਸ਼ੁਰੂ ਹੋਣੀ ਸੀ ਪਰ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਇਹ ਯਾਤਰਾ ਦੇਰ ਨਾਲ ਸ਼ੁਰੂ ਹੋਈ ਅਤੇ ਇਸ ਦੀ ਮਿਆਦ ਘਟਾ ਕੇ 14 ਦਿਨਾਂ ਦੀ ਕਰ ਦਿੱਤੀ ਗਈ। ਤੀਰਥ ਯਾਤਰਾ 21 ਜੁਲਾਈ ਤੋਂ 3 ਅਗਸਤ ਤੱਕ ਚੱਲੇਗੀ। ਸ਼੍ਰੀ ਮੁਰਮੂ ਨੇ ਅੱਜ ਤੋਂ ਲੈ ਕੇ ਤਿੰਨ ਅਗਸਤ ਤੱਕ ਦਿਨ 'ਚ 2 ਵਾਰ ਅਮਰਨਾਥ ਆਰਤੀ ਦਾ ਦੂਰਦਰਸ਼ 'ਤੇ ਸਿੱਧਾ ਪ੍ਰਸਾਰਨ ਕਰਨ ਦੇ ਐੱਸ.ਏ.ਐੱਸ.ਬੀ. ਦੇ ਫੈਸਲੇ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਸ ਨਾਲ ਵਿਸ਼ਵ ਭਰ ਦੇ ਸ਼ਰਧਾਲੂਆਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ,''ਕੋਰੋਨਾ ਮਹਾਮਾਰੀ ਕਾਰਨ ਇਸ ਸਾਲ ਵੱਡੀ ਗਿਣਤੀ 'ਚ ਲੋਕ ਤੀਰਥ ਯਾਤਰਾ ਨਹੀਂ ਕਰ ਸਕਣਗੇ ਅਤੇ ਅਜਿਹੇ ਸ਼ਰਧਾਲੂਆਂ ਨੂੰ ਆਰਤੀ ਦੇ ਸਿੱਧੇ ਪ੍ਰਸਾਰਨ ਦਾ ਲਾਭ ਹੋਵੇਗਾ।''
'ਸਾਈਕਲ ਗਰਲ' ਜੋਤੀ ਦੇ ਕਤਲ ਦੀ ਖਬਰ ਗਲਤ, ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ FIR
NEXT STORY