ਪੁਲਵਾਮਾ- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੁਰੱਖਿਆ ਫੌਜ ਅਤੇ ਅੱਤਵਾਦੀਆਂ ਵਿਚਕਾਰ ਝੜਪ ਜਾਰੀ ਹੈ। ਖਬਰਾਂ ਮੁਤਾਬਕ ਫੌਜ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਹਾਲਾਂਕਿ ਸੀ. ਆਰ. ਪੀ. ਐੱਫ. ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਇਲਾਕੇ ਵਿਚ ਸਰਚ ਆਪਰੇਸ਼ਨ ਜਾਰੀ ਹੈ।
ਕਸ਼ਮੀਰ ਜ਼ੋਨ ਦੇ ਆਈ. ਜੀ. ਵਿਜੈ ਕੁਮਾਰ ਮੁਤਾਬਕ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਰਿਪੋਰਟਾਂ ਮੁਤਾਬਕ ਪੁਲਸ, ਫੌਜ ਅਤੇ ਸੀ. ਆਰ. ਪੀ. ਐੱਫ. ਦੀ ਸਾਂਝੀ ਟੀਮ ਨੇ ਬਾਂਦਜੂ ਵਿਚ ਸਰਚ ਆਪਰੇਸ਼ਨ ਸ਼ੁਰੂ ਕੀਤਾ ਸੀ, ਜਿਵੇਂ ਹੀ ਸੁਰੱਖਿਆ ਫੌਜ ਨੇ ਸ਼ੱਕੀ ਸਥਾਨ ਦੀ ਘੇਰਾਬੰਦੀ ਕੀਤੀ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਬ ਦਿੰਦਿਆਂ ਫੌਜ ਨੇ ਦੋ ਅੱਤਵਾਦੀ ਢੇਰ ਕਰ ਦਿੱਤੇ। ਹਾਲਾਂਕਿ ਇਸ ਦੌਰਾਨ ਸੀ. ਆਰ. ਪੀ. ਐੱਫ. ਦਾ ਇਕ ਜਵਾਨ ਜ਼ਖਮੀ ਹੋ ਗਿਆ, ਜਿਸ ਨੇ ਬਾਅਦ ਵਿਚ ਦਮ ਤੋੜ ਦਿੱਤਾ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਪੁਲਵਾਮਾ ਦੇ ਤਰਾਲ ਸੈਕਟਰ ਵਿਚ ਬਾਟਗੁੰਡ ਦੇ ਸੀ. ਆਰ. ਪੀ. ਐੱਫ. ਕੈਂਪ ਕੋਲ ਗੋਲੀਬਾਰੀ ਵਿਚਕਾਰ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ।
ਮਹਾਰਾਸ਼ਟਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,35,796 ਹੋਈ, 6283 ਲੋਕਾਂ ਦੀ ਮੌਤ
NEXT STORY