ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਡੋਡਾ ਜ਼ਿਲੇ 'ਚ ਇਕ ਬੱਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਹਾਦਸੇ 'ਚ 11 ਲੋਕ ਜ਼ਖਮੀ ਹਨ। ਪਹਿਲਾਂ ਸਥਾਨਕ ਲੋਕਾਂ ਨੇ ਦੱਸਿਆ ਕਿ ਪਿਆਕੁਲ ਨੇੜੇ ਹੋਈ ਇਸ ਮਿੰਨੀ ਬੱਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਬਾਅਦ 'ਚ ਇਹ ਗਿਣਤੀ ਵੱਧ ਕੇ 5 ਹੋ ਗਈ।
ਇਹ ਹਾਦਸਾ ਕਿਵੇਂ ਹੋਇਆ ਫਿਲਹਾਲ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਪ੍ਰਿਅੰਕਾ ਗਾਂਧੀ ਦੇ ਕਾਫਿਲੇ ਦੀ ਗੱਡੀ ਨੇ ਮਹਿਲਾ ਕਾਨਸਟੇਬਲ ਨੂੰ ਕੁਚਲਿਆ
NEXT STORY