ਸ਼੍ਰੀਨਗਰ (ਭਾਸ਼ਾ): ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤੀ ਫ਼ੌਜ ਵੱਲੋਂ ਵੱਡੇ ਪੱਧਰ 'ਤੇ ਅੱਤਵਾਦੀਆਂ ਖ਼ਿਲਾਫ਼ ਐਕਸ਼ਨ ਲਿਆ ਜਾ ਰਿਹਾ ਹੈ। ਇਸ ਵਿਚਾਲੇ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰੇ-ਸਵੇਰੇ ਅੱਤਵਾਦੀਆਂ ਵੱਲੋਂ ਫ਼ੌਜ ਦੇ ਜਵਾਨਾਂ 'ਤੇ ਫ਼ਾਇਰਿੰਗ ਕਰ ਦਿੱਤੀ ਗਈ, ਜਵਾਨਾਂ ਵੱਲੋਂ ਵੀ ਇਸ 'ਤੇ ਜਵਾਬੀ ਫ਼ਾਇਰਿੰਗ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਨੇ ਅੱਧੀ ਰਾਤ ਨੂੰ ਕੀਤਾ ਹਮਲਾ! ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜ ਜਵਾਬ
ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੌਜ ਦੇ ਅਫ਼ਸਰਾਂ ਨੇ ਦੱਸਿਆ ਕਿ ਸੁਰੱਖਿਆ ਫੋਰਸਿਜ਼ ਨੂੰ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਜਵਾਨਾਂ ਨੇ ਬਾਂਦੀਪੋਰਾ ਜ਼ਿਲ੍ਹੇ ਦੇ ਕੁਲਨਾਰ ਬਾਜੀਪੋਰਾ ਇਲਾਕੇ ਵਿਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਜਵਾਨਾਂ 'ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਪੰਜਾਬ ਦੇ ਇਹ ਸ਼ਹਿਰ! ਦੁਕਾਨਾਂ ਦੇ ਨਾਲ-ਨਾਲ ਸਕੂਲ-ਕਾਲਜ ਵੀ ਬੰਦ ਕਰਨ ਦੀ ਅਪੀਲ
ਫ਼ਿਲਹਾਲ ਇਸ ਐਨਕਾਊਂਟਰ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਇਸ ਬਾਰੇ ਅਜੇ ਤਕ ਵਿਸਥਾਰਰਤ ਜਾਣਕਾਰੀ ਨਹੀਂ ਮਿਲ ਸਕੀ। ਦੱਸਿਆ ਜਾ ਰਿਹਾ ਹੈ ਕਿ ਫ਼ੌਜ ਨੇ ਪੂਰਾ ਇਲਾਕਾ ਘੇਰ ਲਿਆ ਹੈ ਤੇ ਅੱਤਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਨੇ ਅੱਧੀ ਰਾਤ ਨੂੰ ਕੀਤਾ ਹਮਲਾ! ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜ ਜਵਾਬ
NEXT STORY