ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਤਿੰਨ ਵਧੀਕ ਜੱਜਾਂ ਨੂੰ ਤਰੱਕੀ ਦੇ ਕੇ ਜੱਜ ਦੇ ਅਹੁਦੇ ’ਤੇ ਨਿਯੁਕਤ ਕੀਤਾ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਨਿਆਂ ਵਿਭਾਗ ਨੇ ਸੋਮਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ।
ਨੋਟੀਫਿਕੇਸ਼ਨ ਅਨੁਸਾਰ ਵਧੀਕ ਜੱਜਾਂ ਜਸਟਿਸ ਵਸੀਮ ਸਾਦਿਕ ਨਰਗਲ, ਜਸਟਿਸ ਰਾਜੇਸ਼ ਸੇਖੜੀ ਅਤੇ ਜਸਟਿਸ ਮੁਹੰਮਦ ਯੂਸੁਫ ਵਾਨੀ ਨੂੰ ਤਰੱਕੀ ਦੇ ਕੇ ਜੱਜ ਨਿਯੁਕਤ ਕੀਤਾ ਗਿਆ ਹੈ।
ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਵਧੀਕ ਜੱਜਾਂ ਜਸਟਿਸ ਵਸੀਮ ਸਾਦਿਕ ਨਰਗਲ, ਜਸਟਿਸ ਰਾਜੇਸ਼ ਸੇਖੜੀ ਅਤੇ ਜਸਟਿਸ ਮੁਹੰਮਦ ਯੂਸੁਫ ਵਾਨੀ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਅਧਿਆਪਕਾਂ ਨੂੰ ਵੀ ਪਾਉਣੀ ਪਵੇਗੀ ਵਰਦੀ! ਸਰਕਾਰ ਦਾ ਵੱਡਾ ਫੈਸਲਾ
NEXT STORY