ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਵਿਧਾਨ ਸਭਾ ਵਲੋਂ ਪੁਰਾਣੇ ਰਾਜ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਲਈ ਕੇਂਦਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚਾਲੇ ਗੱਲਬਾਤ ਦੀ ਮੰਗ ਵਾਲਾ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਕਿ ਵਿਧਾਨ ਸਭਾ ਨੇ ਆਪਣਾ ਕੰਮ ਕਰ ਦਿੱਤਾ ਹੈ। ਪ੍ਰਸਤਾਵ 'ਚ ਵਿਸ਼ੇਸ਼ ਦਰਜੇ ਨੂੰ 'ਇਕਤਰਫਾ ਤਰੀਕੇ' ਨਾਲ ਹਟਾਏ ਜਾਣ 'ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਹਾਲਾਂਕਿ ਇਸ ਨੂੰ ਬਿਨਾਂ ਕਿਸੇ ਬਹਿਸ ਦੇ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਰੌਲੇ-ਰੱਪੇ ਦਰਮਿਆਨ ਇਸ ਪ੍ਰਸਤਾਵ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ। ਅਬਦੁੱਲਾ ਨੇ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ,“ਵਿਧਾਨ ਸਭਾ ਨੇ ਆਪਣਾ ਕੰਮ ਕੀਤਾ ਹੈ। ਮੈਂ ਸਿਰਫ਼ ਇੰਨਾ ਹੀ ਕਹਾਂਗਾ।"
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਜੰਮੂ ਕਸ਼ਮੀਰ ਵਿਧਾਨ ਸਭਾ ਨੇ ਬੁੱਧਵਾਰ ਨੂੰ ਹੰਗਾਮੇ ਦਰਮਿਆਨ ਇਕ ਪ੍ਰਸਤਾਵ ਪਾਸ ਕੀਤਾ, ਜਿਸ 'ਚ ਕੇਂਦਰ ਤੋਂ ਪੁਰਾਣੇ ਰਾਜ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਲਈ ਚੁਣੇ ਹੋਏ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਗਈ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਜੰਮੂ ਕਸ਼ਮੀਰ ਦੇ ਉੱਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਪੇਸ਼ ਕੀਤਾ, ਜਿਸ ਨੂੰ ਕੇਂਦਰ ਨੇ 5 ਅਗਸਤ 2019 ਨੂੰ ਰੱਦ ਕਰ ਦਿੱਤਾ ਸੀ। ਚੌਧਰੀ ਵਲੋਂ ਪੇਸ਼ ਪ੍ਰਸਤਾਵ 'ਚ ਕਿਹਾ ਗਿਆ,''ਇਹ ਵਿਧਾਨ ਸਭਾ ਵਿਸ਼ੇਸ਼ ਦਰਜੇ ਅਤੇ ਸੰਵਿਧਾਨਕ ਗਾਰੰਟੀ ਦੇ ਮਹੱਤਵ ਦੀ ਪੁਸ਼ਟੀ ਕਰਦੀ ਹੈ, ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੀ ਪਛਾਣ, ਸੰਸਕ੍ਰਿਤੀ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਅਤੇ ਉਨ੍ਹਾਂ ਨੂੰ ਇਕ ਪਾਸੜ ਤਰੀਕੇ ਨਾਲ ਹਟਾਏ ਜਾਣ 'ਤੇ ਚਿੰਤਾ ਜ਼ਾਹਰ ਕਰਦੀ ਹੈ।'' ਪ੍ਰਸਤਾਵ 'ਚ ਕਿਹਾ ਗਿਆ,''ਇਹ ਵਿਧਾਨ ਸਭਾ ਇਸ ਗੱਲ 'ਤੇ ਜ਼ੋਰ ਦਿੰਦੀ ਹੈ ਕਿ ਬਹਾਲੀ ਦੀ ਕਿਸੇ ਵੀ ਪ੍ਰਕਿਰਿਆ 'ਚ ਰਾਸ਼ਟਰੀ ਏਕਤਾ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਜਾਇਜ਼ ਇੱਛਾਵਾਂ ਨੂੰ ਧਿਆਨ 'ਚ ਰੱਖਿਆ ਜਾਣਾ ਚਾਹੀਦਾ।'' ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਸਮੇਤ ਭਾਜਪਾ ਮੈਂਬਰਾਂ ਨੇ ਪ੍ਰਸਤਾਵ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਸਦਨ ਦੀ ਕਾਰਜਸੂਚੀ ਦਾ ਹਿੱਸਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਕੀਤੀ ਵੱਡੀ ਕਾਰਵਾਈ
NEXT STORY