ਜੰਮੂ- ਜੰਮੂ-ਕਸ਼ਮੀਰ 'ਚ ਰਾਜੌਰੀ ਜ਼ਿਲ੍ਹੇ ਦੇ ਕੇਰੀ ਸੈਕਟਰ 'ਚ ਕੰਟਰੋਲ ਰੇਖਾ ਕੋਲ ਫੌਜ ਦੇ ਜਵਾਨਾਂ ਨੇ ਬੁੱਧਵਾਰ ਸਵੇਰੇ ਪਾਕਿਸਤਾਨ ਵਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਜ ਯਾਨੀ ਬੁੱਧਵਾਰ ਤੜਕੇ ਕਰੀਬ 5.55 ਵਜੇ ਅੱਤਵਾਦੀਆਂ ਦੇ ਇਕ ਸਮੂਹ ਨੇ ਕੰਟਰੋਲ ਰੇਖਾ ਪਾਰ ਕਰ ਕੇ ਭਾਰਤੀ ਖੇਤਰ 'ਚ ਆਉਂਦੇ ਹੋਏ ਗੋਲੀਬਾਰੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਭਿੰਬਰ ਗਲੀ ਸੈਕਟਰ ਦੇ ਕੇਰੀ ਇਲਾਕੇ 'ਚ ਸੰਯੁਕਤ ਮੁਹਿੰਮ ਸ਼ੁਰੂ ਕੀਤੀ ਗਈ।
ਉਨ੍ਹਾਂ ਨੇ ਕਿਹਾ,''ਅੱਤਵਾਦੀਆਂ ਨੂੰ ਕੰਟਰੋਲ ਰੇਖਾ ਪਾਰ ਕਰਦੇ ਹੋਏ ਦੇਖ ਭਾਰਤੀ ਫੌਜ ਦੇ ਜਵਾਨਾਂ ਨੇ ਘੁਸਪੈਠ ਨੂੰ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ।'' ਉਨ੍ਹਾਂ ਨੇ ਕਿਹਾ ਕਿ ਮੌਕੇ ਤੋਂ ਇਕ ਏ.ਕੇ.-47 ਅਤੇ 2 ਮੈਗਜ਼ੀਨ ਬਰਾਮਦ ਕੀਤੀ ਗਈ ਹੈ ਅਤੇ ਇਲਾਕੇ 'ਚ ਤਲਾਸ਼ ਮੁਹਿੰਮ ਜਾਰੀ ਹੈ। ਸੁਰੱਖਿਆ ਦਸਤਿਆਂ ਨੇ ਜੰਮੂ-ਕਸ਼ਮੀਰ 'ਚ ਇਸ ਸਾਲ ਹੁਣ ਤੱਕ 128 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਸ 'ਚ ਜੂਨ 'ਚ ਵੱਖ-ਵੱਖ ਮੁਹਿੰਮਾਂ 'ਚ ਮਾਰੇ ਗਏ 48 ਅੱਤਵਾਦੀ ਵੀ ਸ਼ਾਮਲ ਹਨ।
ਹਾਈ ਕੋਰਟ 'ਚ ਨੌਕਰੀ ਦਾ ਸੁਨਹਿਰੀ ਮੌਕਾ, ਇੱਛੁਕ ਉਮੀਦਵਾਰ ਕਰਨ ਅਪਲਾਈ
NEXT STORY